ਸੰਗਰੂਰ:2 ਮਈ ਨੂੰ ਸੰਗਰੂਰ ਦੇ ਹਲਕਾ ਧੂਰੀ ਦੇ ਪਿੰਡ ਸ਼ੇਰਪੁਰ ਵਿੱਚ ਕੁੱਝ ਹਥਿਆਰਬੰਦ ਹਮਲਾਵਰਾਂ ਨੇ ਦੋ ਨੌਜਵਾਨਾਂ ਉੱਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ ਸੀ। ਫਾਇਰਿੰਗ ਦੌਰਾਨ ਜਿੱਥੇ ਇੱਕ ਨੌਜਵਾਨ ਦੀ ਮੋਕੇ ਉੱਤੇ ਹੀ ਮੌਤ ਹੋ ਗਈ ਸੀ ਤਾਂ ਦੂਜੇ ਨੇ ਹਸਪਤਾਲ ਵਿੱਚ ਬੀਤੇ ਦਿਨ ਦਮ ਤੋੜ ਦਿੱਤਾ। ਸ਼ਰੇਆਮ ਹੋਏ ਇਸ ਡਬਲ ਮਰਡਰ ਨੇ ਪੁਲਿਸ ਨੂੰ ਪੱਬਾਂ ਭਾਰ ਕਰ ਦਿੱਤਾ ਸੀ।
ਪੁਲਿਸ ਨੇ ਸੁਲਝਾਈ ਡਬਲ ਮਰਡਰ ਦੀ ਗੁੱਥੀ, ਕਤਲ 'ਚ ਸ਼ਾਮਿਲ ਹਮਲਾਵਰ ਕੀਤੇ ਗ੍ਰਿਫ਼ਤਾਰ - ਸੰਗਰੂਰ ਪੁਲਿਸ ਦਾ ਐਕਸ਼ਨ
ਸੰਗਰੂਰ ਵਿੱਚ ਗੋਲੀਆਂ ਮਾਰ ਕੇ ਕੀਤੇ ਗਏ ਡਬਲ ਮਰਡਰ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਿਕ ਇਸ ਮਾਮਲੇ ਵਿੱਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ।
8 ਮੁਲਜ਼ਮਾਂ ਨੂੰ ਫੜਨ ਵਿੱਚ ਸਫ਼ਲਤਾ ਹਾਸਿਲ:ਹੁਣ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਡਬਲ ਮਰਡਰ ਵਿੱਚ ਸ਼ਾਮਿਲ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਸੰਗਰੂਰ ਸੁਰਿੰਦਰ ਲਾਂਬਾ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਹਮਲਾਵਰਾਂ ਵੱਲੋਂ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਮਾਮਲੇ ਵਿੱਚ ਸ਼ਮਿਲ 8 ਮੁਲਜ਼ਮਾਂ ਨੂੰ ਫੜਨ ਵਿੱਚ ਸਫ਼ਲਤਾ ਹਾਸਿਲ ਕਰ ਲਈ ਹੈ। ਮੁਲਜ਼ਮਾਂ ਕੋਲੋਂ ਪੁਲਿਸ ਨੇ ਕੁੱਝ ਅਸਲਾ ਵੀ ਬਰਾਮਦ ਕੀਤਾ ਹੈ।
- ਗੈਂਗਵਾਰ ਮਗਰੋਂ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਮਾਸਟਰਮਾਈਂਡ ਦੀ ਭਾਲ ਜਾਰੀ
- ਪਹਿਲਵਾਨਾਂ ਦੇ ਹੱਕ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵਿਰੁੱਧ ਗਰਜ਼ੀਆਂ ਸੈਂਕੜੇ ਔਰਤਾਂ
- Gangwar in Hoshiarpur: ਹੁਸ਼ਿਆਰਪੁਰ ਵਿੱਚ 2 ਧਿਰਾਂ ਵਿਚਕਾਰ ਗੈਂਗਵਾਰ, 1 ਦੀ ਮੌਤ, 1 ਗੰਭੀਰ
ਸੋਸ਼ਲ ਮੀਡੀਆ ਉੱਤੇ ਚਲਦਾ ਵਿਵਾਦ ਖਾਨੂ ਲੜਾਈ ਦਾ ਕਾਰਨ: ਇਸ ਡਬਲ ਮਰਡਰ ਦਾ ਕਾਰਨ ਸੰਗਰੂਰ ਐਸਐਸਪੀ ਨੇ ਦੋਵਾਂ ਗਰੁੱਪਾਂ ਵਿੱਚ ਚਲਦੇ ਸੋਸ਼ਲ ਮੀਡੀਆ ਵਿਵਾਦ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਕਸਰ ਹੀ ਦੋਹਾਂ ਧਿਰਾਂ ਵਿਚਾਲੇ ਸੋਸ਼ਲ ਮੀਡੀਆ ਉੱਤੇ ਇੱਕ-ਦੂਜੇ ਨੂੰ ਧਮਕੀਆਂ ਦੇਣ ਦਾ ਸਿਲਸਿਲਾ ਚਲਦਾ ਰਹਿੰਦਾ ਸੀ। ਮ੍ਰਿਤਕ ਅਮਨਦੀਪ ਸਿੰਘ ਉਰਫ਼ ਰਿੰਕੂ ਏ ਕੈਟਾਗਿਰੀ ਦਾ ਗੈਂਗਸਟਰ ਸੀ ਜਿਸ ਖਿਲਾਫ 13 ਮਾਮਲੇ ਦਰਜ ਸਨ। ਨਾਲ ਹੀ ਉਹਨਾਂ ਨੇ ਇਹ ਵੀ ਦੱਸਿਆ ਕਿ ਮਰਨ ਵਾਲੇ ਅਮਨਦੀਪ ਸਿੰਘ ਦਾ ਆਪਣੇ ਹੀ ਰਿਸ਼ਤੇਦਾਰਾਂ ਨਾਲ ਅਕਸਰ ਹੀ ਕਲੇਸ਼ ਰਹਿੰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਤਾਂ ਪੁਲਿਸ ਨੂੰ ਪਤਾ ਨਹੀਂ ਲੱਗਿਆ ਕਿ ਇਸ ਪੂਰੀ ਘਟਨਾ ਨੂੰ ਕਿਸੇ ਨੇ ਅੰਜਾਮ ਦਿੱਤਾ, ਪਰ ਜਦੋਂ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਲਈ ਗਈ ਤਾਂ ਪਤਾ ਲੱਗ ਸਕਿਆ ਕਿ ਇਸ ਪੂਰੀ ਘਟਨਾ ਨੂੰ ਕਿਸ ਨੇ ਅਤੇ ਕਿਵੇਂ ਅੰਜਾਮ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੂੰ 2 ਮਈ ਨੂੰ ਪਤਾ ਲੱਗ ਗਿਆ ਸੀ ਕਿ ਸ਼ੇਰਪੁਰ ਪਿੰਡ ਵਿਚ ਦੋਹਰੇ ਕਤਲ ਹੋ ਗਿਆ ਹੈ। ਜਿਸ ਤੋਂ ਬਾਅਦ ਸਾਡੀ ਟੀਮ ਐਸਪੀਡੀ, ਡੀਐਸਪੀ ਧੂਰੀ ਇੰਚਾਰਜ ਦੀ ਮਦਦ ਨਾਲ ਇਹ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ ।