ਲਹਿਰਾਗਾਗਾ: ਜਗਮੇਲ ਕਤਲ ਮਾਮਲੇ ਦੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਹੁਣ ਉਨ੍ਹਾਂ ਨੂੰ ਜੇਲ੍ਹ ਵਿੱਚ ਭੇਜ ਦਿੱਤਾ ਹੈ।
ਲਹਿਰਾਗਾਗਾ ਦੇ ਡੀਐਸਪੀ ਨੇ ਦੱਸਿਆ ਕਿ ਉਨ੍ਹਾਂ ਜ਼ਿਲ੍ਹੇ ਦੇ ਐਸਐਸਪੀ ਦੇ ਹੁਕਮਾਂ ਦੇ ਅਧਾਰ ਉੱਤੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਹੈ ਜਿਸ ਵਿੱਚ ਮੁਲਜ਼ਮਾਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੀਰਵਾਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਜਲਦੀ ਹੀ ਚਲਾਨ ਪੇਸ਼ ਕੀਤਾ ਜਾਵੇਗਾ ਤਾਂ ਜੋ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ।
ਜ਼ਿਕਰਯੋਗ ਹੈ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਜਗਮੇਲ ਸਿੰਘ ਨਾਂ ਦੇ ਦਲਿਤ ਨੌਜਵਾਨ ਨੂੰ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੋਚਿਆ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ ਸੀ ਤੇ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।