ਸੰਗਰੂਰ: ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿੱਚ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਜਗਮੇਲ ਸਿੰਘ ਦਾ ਸਖ਼ਤ ਸੁਰੱਖਿਆ ਹੇਠ ਸਸਕਾਰ ਕਰ ਦਿੱਤਾ ਗਿਆ ਹੈ। ਦਰਅਸਲ ਜਗਮੇਲ ਦੀ ਮੌਤ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰ ਰਹੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ ਜਿਸ ਤੋਂ ਬਾਅਦ ਅੱਜ ਮ੍ਰਿਤਕ ਜਗਮੇਲ ਸਿੰਘ ਦਾ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ ਜਿਸ ਤੋਂ ਬਾਅਦ ਉਸ ਦੇ ਪਿੰਡ ਵਿੱਚ ਅੰਤਿਮ ਸਸਕਾਰ ਕੀਤਾ ਗਿਆ।
ਚੰਗਾਲੀਵਾਲਾ ਤਸ਼ੱਦਦ ਮਾਮਲਾ: ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ - ਜਗਮੇਲ ਸਿੰਘ ਦਾ ਅੰਤਿਮ ਸਸਕਾਰ
ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਤਿੰਨ ਦਿਨ ਬਾਅਦ ਅੱਜ ਉਸ ਦਾ ਸਸਕਾਰ ਕਰ ਦਿੱਤਾ ਗਿਆ ਹੈ।
ਫ਼ੋਟੋ।
ਜ਼ਿਕਰਯੋਗ ਹੈ ਕਿ ਜਗਮੇਲ ਸਿੰਘ ਨੂੰ 4 ਨੌਜਵਾਨਾਂ ਨੇ 3 ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨਾ ਹੀ ਨਹੀਂ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ 'ਤੇ ਉਸ ਨੂੰ ਪਿਸ਼ਾਬ ਪਿਲਾਇਆ ਸੀ।
ਇਸ ਦੌਰਾਨ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਪੀੜਤ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਚਾਰ ਕਥਿਤ ਮੁਲਜ਼ਮਾਂ ਰਿੰਕੂ, ਅਮਰਜੀਤ ਸਿੰਘ, ਲੱਕੀ ਉਰਫ਼ ਗੋਲੀ ਤੇ ਬੀਟਾ ਉਰਫ਼ ਬਿੰਦਰ ਵਿਰੁੱਧ ਮਾਮਲਾ ਦਰਜ ਕਰ ਕਾਬੂ ਕਰ ਲਿਆ ਸੀ।
Last Updated : Nov 19, 2019, 7:04 PM IST