ਸੰਗਰੂਰ: ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜੱਸੀ ਜਸਰਾਜ ਨੇ ਧਾਰਮਕ ਸਥਾਨਾਂ ਤੇ ਮੱਥਾ ਟੇਕ ਸੰਗਰੂਰ 'ਚ ਚੋਣ ਪ੍ਰਚਾਰ ਸ਼ੁਰੂ ਕੀਤਾ। ਇਸ ਦੌਰਾਨ ਜੱਸੀ ਜਸਰਾਜ ਨੇ ਸਿਆਸੀ ਪਾਰਟੀਆਂ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਭਲਾ ਨਹੀਂ ਕੀਤਾ ਹੈ।
ਕਿਸੇ ਵੀ ਪਾਰਟੀ ਨੇ ਪੰਜਾਬ ਦਾ ਭਲਾ ਨਹੀਂ ਕੀਤਾ: ਜੱਸੀ ਜਸਰਾਜ - ਸਿਮਰਜੀਤ ਬੈਂਸ
ਜੱਸੀ ਜਸਰਾਜ ਨੇ ਸੰਗਰੂਰ 'ਚ ਧਾਰਮਕ ਸਥਾਨਾਂ 'ਤੇ ਮੱਥਾ ਟੇਕ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੀ ਮੌਜੂਦ ਸਨ। ਜੱਸੀ ਜਸਰਾਜ ਨੇ ਚੋਣ ਪ੍ਰਚਾਰ ਦੌਰਾਨ ਅਕਾਲੀ-ਭਾਜਪਾ ਅਤੇ ਕਾਂਗਰਸ 'ਤੇ ਨਿਸ਼ਾਨੇ ਵਿੰਨ੍ਹੇ।
ਜੱਸੀ ਜਸਰਾਜ ਦੇ ਨਾਲ ਸਿਮਰਜੀਤ ਬੈਂਸ
ਜੱਸੀ ਜਸਰਾਜ ਨੇ ਭਗਵੰਤ ਮਾਨ 'ਤੇ ਤੰਜ ਕਸਦਿਆਂ ਕਿਹਾ ਕਿ ਸੰਗਰੂਰ ਵਿੱਚ ਵੀ ਲੋਕਾਂ ਨੇ ਭਗਵੰਤ ਮਾਨ ਨੂੰ ਚੁਣਿਆ ਸੀ ਪਰ ਇਹ ਤਾਂ ਖ਼ੁਦ ਪਾਰਟੀ ਦਾ ਗੱਦਾਰ ਨਿਕਲਿਆ। ਹੁਣ ਲੋਕ ਸਮਝ ਚੁੱਕੇ ਹਨ ਕਿ ਭਗਵੰਤ ਮਾਨ ਨੂੰ ਚੁਣਨਾ ਇੱਕ ਵੱਡੀ ਗ਼ਲਤੀ ਸੀ।
ਉੱਥੇ ਹੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਕਾਂਗਰਸ ਤੇ ਅਕਾਲੀ ਦਲ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਕੇਜਰੀਵਾਲ ਦਾ ਸਾਥ ਛੱਡ ਦੇਣਾ ਚਾਹੀਦੈ।