ਪੰਜਾਬ

punjab

ETV Bharat / state

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਸਲਾਨਾ ਗੁਰਮਤਿ ਸਮਾਗਮ - ਮਲੇਰਕੋਟਲਾ

ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਿਤ ਸਮਾਗਮ ਕਰਵਾਇਆ ਗਿਆ।

keertan samagam held in the memory of Vadde Ghalughares martys
ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਸਲਾਨਾ ਗੁਰਮਤਿ ਸਮਾਗਮ

By

Published : Feb 5, 2020, 9:48 PM IST

Updated : Feb 5, 2020, 11:16 PM IST

ਮਲੇਰਕੋਟਲਾ : ਇੱਥੋਂ ਦੇ ਨਜ਼ਦੀਕ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦੀ ਸਮਾਗਮ ਕਰਵਾਇਆ ਗਿਆ।

ਦੱਸ ਦਈਏ ਕਿ ਵੱਡਾ ਘੱਲੂਘਾਰਾ ਜਿੱਥੇ ਵੱਡੀ ਗਿਣਤੀ ਵਿੱਚ ਸਿੱਖ ਫ਼ੌਜਾਂ ਅਤੇ 35,000 ਦੇ ਕਰੀਬ ਸਿੰਘ ਅਤੇ ਸਿੰਘਣੀਆਂ ਸ਼ਹੀਦ ਹੋਏ ਸਨ ਅਤੇ ਸਿੱਖ ਫ਼ੌਜਾਂ ਇਸ ਰਸਤੇ ਦੇ ਰਾਹੀਂ ਬਰਨਾਲਾ ਵੱਲ ਰਵਾਨਾ ਹੋਈਆਂ ਸਨ।

ਇਸੇ ਪਿੰਡ ਵੱਡੇ ਘੱਲੂਘਾਰੇ ਦੇ ਸਿੰਘ ਅਤੇ ਸਿੰਘਣੀਆਂ ਸ਼ਹੀਦ ਹੋਏ ਸਨ ਜਿਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹਰ ਸਾਲ ਸ਼ਹੀਦੀ ਸਮਾਗਮ ਕਰਵਾਇਆ ਜਾਂਦਾ ਹੈ।

ਵੇਖੋ ਵੀਡੀਓ।

ਇਸ ਮੌਕੇ ਪਹੁੰਚੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੇ ਵਿਸ਼ੇਸ਼ ਤੌਰ ਉੱਤੇ ਪਹੁੰਚ ਕੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਦੇ ਬਾਣੀ ਤੇ ਬਾਣੇ ਨਾਲ ਜੋੜਨ ਲਈ ਪ੍ਰੇਰਿਤ ਕੀਤਾ।

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੀ ਕਿਹਾ ਕਿ ਅੱਜ-ਕੱਲ੍ਹ ਦੀ ਪੀੜ੍ਹੀ ਨੂੰ ਆਪਣੇ ਸਿੱਖ ਇਤਿਹਾਸ ਬਾਰੇ ਜਾਣੂੰ ਹੋਣਾ ਬਹੁਤ ਜ਼ਰੂਰੀ ਹੈ ਅਤੇ ਸਿੱਖ-ਸਿਧਾਂਤਾਂ ਉੱਤੇ ਚੱਲਣ ਦੀ ਜ਼ਰੂਰਤ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਢੱਡਰੀਆਂ ਵਾਲੇ ਦੇ ਸਮਾਗਮਾਂ ਦਾ ਵਿਰੋਧ ਹੋ ਰਿਹਾ ਹੈ, ਇਹ ਕਿਸੇ ਕਾਰਨਾਂ ਕਰਕੇ ਹੀ ਵਿਰੋਧ ਹੋ ਰਿਹਾ ਹੋਵੇਗਾ। ਕਿਸੇ ਹੋਰ ਵਿਅਕਤੀ ਦਾ ਵਿਰੋਧ ਨਹੀਂ ਹੁੰਦਾ ਇਸ ਕਰਕੇ ਕੁੱਝ ਅਜਿਹਾ ਹੈ ਜਿਸ ਕਰਕੇ ਲੋਕ ਸਿਰਫ਼-ਸਿਰਫ਼ ਢੱਡਰੀਆਂ ਵਾਲੇ ਦਾ ਹੀ ਵਿਰੋਧ ਕਰਦੇ ਹਨ।

ਉੱਧਰ ਇਸ ਮੌਕੇ ਇਸ ਅਸਥਾਨ ਦੇ ਮੁਖੀ ਬਾਬਾ ਕੁਲਵਿੰਦਰ ਸਿੰਘ ਜੀ ਨੇ ਆਈਆਂ ਹੋਈਆਂ ਸੰਗਤਾਂ ਦਾ ਤੇ ਮੁੱਖ ਮਹਿਮਾਨਾਂ ਦਾ ਇਥੇ ਆ ਕੇ ਹਾਜ਼ਰੀ ਲਗਵਾਉਣ ਉੱਤੇ ਧੰਨਵਾਦ ਕੀਤਾ।

Last Updated : Feb 5, 2020, 11:16 PM IST

ABOUT THE AUTHOR

...view details