ਪੰਜਾਬ

punjab

ETV Bharat / state

ਰਾਧਾ ਸੁਆਮੀ ਡੇਰੇ ਦੀ ਕੰਧ ਉੱਤੇ ਲਿਖੇ ਮਿਲੇ ਖਾਲਿਸਤਾਨ ਸਮਰਥਨ ਦੇ ਨਾਅਰੇ

ਸੰਗਰੂਰ ਦੇ ਰਾਧਾ ਸੁਆਮੀ ਡੇਰੇ ਦੀ ਕੰਧ ਉੱਤੇ ਖਾਲਿਸਤਾਨੀ ਸਮਰਥਨ ਵਿੱਚ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Khalistan slogans found written on the wall
ਕੰਧ ਉੱਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

By

Published : Nov 19, 2022, 4:51 PM IST

ਸੰਗਰੂਰ:ਜ਼ਿਲ੍ਹੇ ਦੇ ਰਾਧਾ ਸੁਆਮੀ ਡੇਰੇ ਦੀ ਕੰਧ ਉੱਤੇ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ਉੱਤੇ ਪਹੁੰਚੀ ਅਤੇ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ:ਮਾਮਲੇ ਸਬੰਧੀ ਉਥੇ ਮੌਜੂਦ ਰਾਧਾ ਸਵਾਮੀ ਡੇਰੇ ਦੇ ਸੇਵਾਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਪਤਾ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਡਿਊਟੀ ਰਾਤ ਦੇ ਦੱਸ ਵਜੇ ਤੱਕ ਹੁੰਦੀ ਹੈ ਅਤੇ ਸਵੇਰੇ ਪੰਜ ਵਜੇ ਤੱਕ ਸੇਵਾਦਾਰ ਆਉਣ ਲੱਗ ਜਾਂਦੇ ਹਨ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਡੇਰੇ ਦੇ ਸੇਵਾਦਾਰ ਨੇ ਇਹ ਵੀ ਦੱਸਿਆ ਕਿ ਡੇਰੇ ਵਿੱਚ ਕੋਈ ਵੀ ਕੈਮਰਾ ਨਹੀਂ ਲੱਗਿਆ ਹੋਇਆ ਹੈ ਅਤੇ ਉਹ ਆਪਣੀ ਮਰਜ਼ੀ ਨਾਲ ਸੀਸੀਟੀਵੀ ਕੈਮਰੇ ਨਹੀਂ ਲਗਾ ਸਕਦੇ ਹਨ।

ਕੰਧ ਉੱਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ:ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ਉੱਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਡੇਰੇ ਦੇ ਬਾਹਰ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਹੋਏ ਦਿਖਾਈ ਦੇ ਰਹੇ ਹਨ। ਇਸ ਵਾਇਰਲ ਵੀਡੀਓ ਨੂੰ ਗੁਰਪਤਵੰਤ ਪੰਨੂ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਸਬੰਧੀ ਕਈ ਵੀਡੀਓ ਵੀ ਸਾਹਮਣੇ ਆ ਚੁੱਕੀਆਂ ਹਨ।

ਇਹ ਵੀ ਪੜੋ:ਲੰਬੇ ਇੰਤਜ਼ਾਰ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਆਇਆ ਸਾਹਮਣੇ

ABOUT THE AUTHOR

...view details