ਸੰਗਰੂਰ: ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੀ ਤਰਫ਼ੋਂ ਧਰਨਾ ਦਿੱਤਾ ਗਿਆ, ਜਿਨ੍ਹਾਂ ਦੀਆਂ ਮੰਗਾਂ ਹਨ ਕਿ ਇੱਕ ਤਾਂ ਉਨ੍ਹਾਂ ਦੇ ਪਿੰਡ ਵਿੱਚ ਦਲਿਤਾਂ ਦੀ ਜ਼ਮੀਨ ਨੂੰ ਲੈ ਕੇ ਹੋਏ ਲੜਾਈ ਝਗੜੇ ਦੌਰਾਨ ਉਨ੍ਹਾਂ ਦੀ ਮਹਿਲਾ ਬਜ਼ੁਰਗ ਉੱਪਰ ਹਮਲਾ ਕੀਤਾ ਤੇ ਉਨ੍ਹਾਂ ਉੱਤੇ ਹੀ ਮਾਮਲਾ ਦਰਜ ਕੀਤਾ ਗਿਆ। ਦੂਜਾ, ਲੌਕਡਾਉਨ ਦੇ ਚੱਲਦੇ ਜਿਨ੍ਹਾਂ ਮਜ਼ਦੂਰਾਂ ਕੋਲ ਕੋਈ ਕਮਾਈ ਦਾ ਸਾਧਨ ਨਹੀਂ, ਬੈਂਕਾਂ ਵੱਲੋਂ ਉਨ੍ਹਾਂ ਨੂੰ ਕਿਸ਼ਤਾਂ ਲੈਣ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਮਹਿਲਾਵਾਂ ਅਤੇ ਨੌਜਵਾਨ ਡੀਸੀ ਦਫ਼ਤਰ ਅੱਗੇ ਧਰਨੇ 'ਤੇ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇੱਕ ਤਾਂ ਜ਼ਮੀਨ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇ, ਦੂਜਾ ਬੈਂਕਾਂ ਵੱਲੋਂ ਤੰਗ ਨਾ ਕਰਨਾ ਬੰਦ ਕੀਤਾ ਜਾਵੇ ਉਨ੍ਹਾਂ ਦੀਆਂ ਕਿਸ਼ਤਾਂ ਮਾਫ਼ ਕੀਤੀਆਂ ਜਾਣ। ਪਰ, ਇਸ ਧਰਨੇ ਪ੍ਰਦਰਸ਼ਨ ਦੌਰਾਨ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉੱਡਦੀਆਂ ਸਾਫ਼ ਨਜ਼ਰ ਆਈਆਂ।