ਪੰਜਾਬ

punjab

ETV Bharat / state

ਫ਼ਤਿਹਵੀਰ ਦੀ ਮੌਤ ਤੋਂ ਬਾਅਦ ਲੋਕਾਂ ਦਾ ਫੁੱਟਿਆ ਗੁੱਸਾ, ਸੁਨਾਮ ਵਿਖੇ ਬੰਦ ਦਾ ਐਲਾਨ - online punjabi khabran

ਫ਼ਤਿਹਵੀਰ ਦੀ ਮੌਤ ਤੋਂ ਬਾਅਦ ਲੋਕਾਂ ਵਿੱਚ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਸੁਨਾਮ ਵਿਖੇ ਬੰਦ ਦਾ ਐਲਾਨ ਕੀਤਾ ਗਿਆ ਅਤੇ ਪੂਰੇ ਸ਼ਹਿਰ ਵਿੱਚ ਮਾਰਚ ਕੱਢ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਫ਼ੋਟੋ

By

Published : Jun 11, 2019, 8:49 PM IST

Updated : Jun 11, 2019, 11:55 PM IST

ਸੁਨਾਮ: ਫ਼ਤਿਹਵੀਰ ਦੀ ਮੌਤ ਹੁਣ ਸਰਕਾਰ ਲਈ ਮੁਸੀਬਤ ਬਣਦੀ ਜਾ ਰਹੀ ਹੈ। ਲੋਕਾਂ ਵਿੱਚ ਫ਼ਤਿਹ ਦੀ ਮੌਤ ਨੂੰ ਲੈ ਕੇ ਖਾਸਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਵਿੱਚ ਸੁਨਾਮ ਵਿਖੇ ਬੰਦ ਦਾ ਐਲਾਨ ਕੀਤਾ ਗਿਆ ਅਤੇ ਪੂਰੇ ਸ਼ਹਿਰ ਵਿੱਚ ਮਾਰਚ ਕੱਢ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਵੀਡੀਓ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਕੋਈ ਵੀ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ ਸਨ ਜਿਸ ਕਾਰਨ ਫ਼ਤਿਹਵੀਰ ਦੀ ਮੌਤ ਹੋਈ ਹੈ। ਜਿਹੜੀ ਲੋਹੇ ਦੀ ਰਾਡ ਨਾਲ ਫ਼ਤਿਹਵੀਰ ਨੂੰ ਬੋਰਵੈੱਲ ਚੋਂ ਕੱਢਿਆ ਗਿਆ ਸੀ ਉਸ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਵਿੱਚ ਗੁੱਸਾ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਅਤੇ ਸੁਨਾਮ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।

Last Updated : Jun 11, 2019, 11:55 PM IST

ABOUT THE AUTHOR

...view details