ਲੁਧਿਆਣਾ:ਸਿਹਤ ਨਾਸਾਜ਼ ਹੋਣ ਦਾ ਹਵਾਲਾ ਦੇ ਕੇ ਪ੍ਰਸ਼ਾਸਨ ਨੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਕੌਮ ਇਨਸਾਫ ਮੋਰਚੇ ਵਿੱਚ ਲਿਜਾਉਣ ਤੋਂ ਹੁਣ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਨੇ ਵੱਡਾ ਐਲਾਨ ਕਰਦਿਆਂ ਆਪਣੀ ਵਸੀਅਤ ਲਿਖ ਦਿੱਤੀ ਅਤੇ 16 ਅਪ੍ਰੈਲ ਤੋਂ ਘਰ ਵਿੱਚ ਹੀ ਸ੍ਰੀ ਅਖੰਡ ਪਾਠ ਸਾਹਿਬ ਦਾ ਅਰੰਭ ਕਰਵਾ ਕੇ 18 ਅਪ੍ਰੈਲ ਨੂੰ ਭੋਗ ਪਾਉਣ ਦੀ ਗੱਲ ਕਹੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ 18 ਅਪ੍ਰੈਲ ਨੂੰ ਭੋਗ ਪੈਣ ਤੋਂ ਬਾਅਦ ਮੁੜ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ ਅਤੇ ਮਰਨ ਵਰਤ ਰੱਖਣਗੇ। ਉਨ੍ਹਾਂ ਕਿਹਾ ਕਿ ਮੌਤ ਲਈ ਪੰਜਾਬ ਦੇ ਮੁੱਖ ਮੰਤਰੀ ਜ਼ਿੰਮੇਵਾਰ ਹੋਣਗੇ। ਦੂਜੇ ਪਾਸੇ ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਬਾਪੂ ਸੂਰਤ ਸਿੰਘ ਨੂੰ ਇੱਤ ਕਰ੍ਹਾਂ ਸਰਕਾਰ ਨੇ ਬਹਾਨੇਬਾਜ਼ੀ ਕਰਕੇ ਘਰ ਵਿੱਚ ਹੀ ਨਜ਼ਰ ਬੰਦ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਨੂੰ ਕਿਸੇ ਵੀ ਕੀਮਤ ਉੱਤੇ ਉਹ ਕੌਮੀ ਇਨਸਾਫ਼ ਮੋਰਚੇ ਵਿੱਚ ਲੈਕੇ ਜਾਣਗੇ।
ਅਨਫਿੱਟ ਨੇ ਬਾਪੂ ਸੂਰਤ ਸਿੰਘ: ਡਾਕਟਰਾਂ ਦੀ ਟੀਮ ਵੱਲੋਂ ਬਾਪੂ ਸੂਰਤ ਸਿੰਘ ਖਾਲਸਾ ਦੀ ਸਿਹਤ ਦੀ ਜਾਂਚ ਕਰਨ ਤੋਂ ਬਾਅਦ ਸਾਫ਼ ਕਰ ਦਿੱਤਾ ਗਿਆ ਹੈ ਕਿ ਫਿਲਹਾਲ ਉਹ ਸਫ਼ਰ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਪੁਰਾਣੀ ਬਿਮਾਰੀਆਂ ਅਤੇ ਮੌਜੂਦਾ ਹਾਲਾਤ ਵਿੱਚ ਉਨ੍ਹਾਂ ਦੀ ਸ਼ੂਗਰ ਅਤੇ ਬੀ ਪੀ ਵਧ ਰਿਹਾ ਹੈ ਅਜਿਹੇ ਜੇ ਉਹਨਾਂ ਨੂੰ ਕਿਤੇ ਵੀ ਨਾਲ ਲੈ ਕੇ ਜਾਣਾ ਸਹੀ ਨਹੀਂ ਹੋਵੇਗਾ। ਡਾਕਟਰਾਂ ਨੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਫਿਲਹਾਲ ਘਰ ਵਿੱਚ ਹੀ ਰੁਕ ਕੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਡਾਕਟਰ ਸਾਰੰਗ ਸ਼ਰਮਾ ਨੇ ਦੱਸਿਆ ਕਿ ਬਾਪੂ ਸੂਰਤ ਸਿੰਘ ਖਾਲਸਾ ਦਾ ਉਨ੍ਹਾਂ ਨੇ ਮੈਡੀਕਲ ਚੈਕ-ਅਪ ਕੀਤਾ ਹੈ ਫਿਲਹਾਲ ਉਹ ਠੀਕ ਨਹੀਂ ਹਨ।
ਕਾਬਿਲੇਗੌਰ ਹੈ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਭੁੱਖ ਹੜਤਾਲ ਤੇ ਬੈਠੇ ਸਨ ਕੌਮ ਇਨਸਾਫ ਮੋਰਚਾ ਵੱਲੋਂ ਬੀਤੇ ਦਿਨੀਂ ਡੀਐਮਸੀ ਦੇ ਵਿਚ ਜਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਤੁੜਵਾਈ ਗਈ ਸੀ ਅਤੇ ਉਨ੍ਹਾਂ ਨੂੰ ਛੁੱਟੀ ਦਵਾ ਕੇ ਆਪਣੇ ਨਾਲ ਲਿਜਾਣ ਦੀ ਇੱਛਾ ਪ੍ਰਗਟਾਈ ਗਈ ਸੀ, ਪਰ ਡਾਕਟਰਾਂ ਨੇ ਕਿਹਾ ਸੀ ਕਿ ਉਹ ਠੀਕ ਨਹੀਂ ਨੇ ਉਨ੍ਹਾ ਨੂੰ ਆਪਣੇ ਘਰ ਆਰਾਮ ਕਰਨ ਲਈ ਕਿਹਾ ਸੀ। ਅੱਜ ਕੌਂਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਮੁੜ ਤੋਂ ਉਨ੍ਹਾ ਨੂੰ ਨਾਲ ਲੈਕੇ ਜਾਣ ਦਾ ਐਲਾਨ ਕੀਤਾ ਤਾਂ ਡਾਕਟਰਾਂ ਵਲੋਂ ਉਨ੍ਹਾ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਹੈ। ਬਾਪੂ ਸੂਰਤ ਸਿੰਘ 2015 ਚ ਭੁੱਖ ਹੜਤਾਲ ਤੇ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਮਰਨ ਵਰਤ ਰਖ ਲਿਆ ਸੀ, ਪਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਦੋਂ ਮੁੜ ਤੋਂ ਕੌਮ ਇਨਸਾਫ ਮੋਰਚਾ ਵੱਲੋਂ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਤਾਂ ਉਨ੍ਹਾਂ ਦੀ ਹੜਤਾਲ ਖਤਮ ਕਰਵਾ ਕੇ ਓਹਨਾਂ ਨੂੰ ਨਾਲ ਲਿਜਾਣ ਦੀ ਇੱਛਾ ਜਤਾਈ ਗਈ ਸੀ।