ਸੰਗਰੂਰ: ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਲਹਿਰਾਗਾਗਾ ਪੁਲਿਸ ਵੱਲੋਂ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਪੁਲਿਸ ਨੇ ਬਾਜ਼ਾਰਾਂ ਵਿੱਚ ਆਪਣੀ ਗਸ਼ਤ ਵਧਾ ਦਿੱਤੀ ਹੈ ਤਾਂ ਕਿ ਕਰਫ਼ਿਊ ਦੀ ਕੋਈ ਵੀ ਉਲੰਘਣਾ ਨਾ ਕਰੇ।
ਲਹਿਰਾਗਾਗਾ ਪੁਲਿਸ ਨੇ ਕਰਫ਼ਿਊ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ - charged those not following curfew
ਸੰਗਰੂਰ ਦੇ ਲਹਿਰਾਗਾਗਾ ਵਿਖੇ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਨੂੰ ਲੈ ਕੇ ਸਖ਼ਤੀ ਵਰਤੀ ਹੈ। ਪੁਲਿਸ ਨੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ ਅਤੇ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ।
ਲਹਿਰਾਗਾਗਾ ਪੁਲਿਸ ਨੇ ਕਰਫ਼ਿਊ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਲਹਿਰਾਗਾਗਾ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆ ਰਹੀ ਹੈ ਅਤੇ ਚਲਾਨ ਕੱਟ ਰਹੀ ਹੈ। ਡੀਐਸਪੀ ਲਹਿਰਾ ਨੇ ਕਿਹਾ ਕਿ ਬੈਂਕਾਂ ਵਿੱਚ ਨਿਸ਼ਚਤ ਤੌਰ ’ਤੇ ਲੋਕਾਂ ਦੀ ਭੀੜ ਹੈ, ਜਿਸ ਦੇ ਸਬੰਧ ਵਿੱਚ ਬੈਂਕ ਮੈਨੇਜਰ ਨੂੰ ਅਜਿਹੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਬੈਂਕਾਂ ਦੇ ਬਾਹਰ ਲੋਕਾਂ ਦੀ ਭੀੜ ਨਾ ਹੋਵੇ।