ਮਲੇਰਕੋਟਲਾ: ਸਰਕਾਰ ਵਲੋਂ ਮੰਡੀਆਂ 'ਚ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਬਾਵਜੂਦ ਇਸ ਦੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਬਾਰਦਾਨੇ ਦੀ ਸਮੱਸਿਆ ਨੂੰ ਲੈਕੇ ਸਰਕਾਰ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਉਪਭੋਗੀ 'ਚ ਵੀ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੰਡੀਆਂ 'ਚ ਬਾਰਦਾਨੇ ਦੀ ਕਮੀ ਨੂੰ ਲੈਕੇ ਲੁਧਿਆਣਾ ਪਟਿਆਲਾ ਮੁੱਖ ਮਾਰਗ ਜਾਮ ਕਰਕੇ ਧਰਨਾ ਲਗਾਇਆ ਗਿਆ।
ਇਸ ਸਬੰਧੀ ਕਿਸਾਨਾਂ ਦਾ ਕਹਿਣਾ ਕਿ ਜਦੋਂ ਸਰਕਾਰਾਂ ਨੂੰ ਪਤਾ ਸੀ ਕਿ ਵਾਢੀ ਦਾ ਸਮਾਂ ਆਉਣ ਵਾਲਾ ਹੈ ਤਾਂ ਕਿਉਂ ਨਹੀਂ ਮੰਡੀਆਂ 'ਚ ਬਾਰਦਾਨੇ ਦੀ ਕਮੀ ਨੂੰ ਪਹਿਲਾਂ ਹੀ ਪੂਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਕਿਸਾਨ ਵਾਢੀ ਤੋਂ ਵਿਹਲੇ ਹੋ ਕੇ ਮੁੜ ਦਿੱਲੀ ਕਿਸਾਨ ਧਰਨੇ 'ਚ ਸ਼ਾਮਲ ਹੋਣ, ਜਿਸ ਕਾਰਨ ਮੰਡੀਆਂ 'ਚ ਬਾਰਦਾਨੇ ਦੀ ਸਮੱਸਿਆ ਖੜੀ ਕਰ ਰਹੀ ਹੈ। ਕਿਸਾਨਾਂ ਦਾ ਕਹਿਣਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਆਪਸ 'ਚ ਮਿਲੀਆਂ ਹੋਈਆਂ ਹਨ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਮੱਸਿਆ ਹੱਲ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।