ਪੰਜਾਬ

punjab

By

Published : Jul 13, 2020, 7:43 PM IST

ETV Bharat / state

ਕੋਰੋਨਾ ਮਹਾਂਮਾਰੀ ਨੂੰ ਹੁਣ ਜੜ੍ਹ ਤੋਂ ਖ਼ਤਮ ਕਰਨ ਲਈ ਮਲੇਰਕੋਟਲਾ ਪ੍ਰਸ਼ਾਸਨ ਦੀ ਨਵੇਕਲੀ ਪਹਿਲ

ਮਲੇਰਕੋਟਲਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਕੁਝ ਖਾਸ ਵਿਅਕਤੀਆਂ ਦੀ ਚੋਣ ਕਰ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਜਾ ਰਹੀ ਕਿ ਉਹ ਆਪਣੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਦੇ ਬਾਰੇ ਜਾਣੂ ਕਰਵਾਉਣ ਤਾਂ ਜੋ ਇਸ ਮਹਾਂਮਾਰੀ ਤੋਂ ਉਹ ਬਚੇ ਰਹਿਣ।

ਕੋਰੋਨਾ ਮਹਾਂਮਾਰੀ ਨੂੰ ਹੁਣ ਜੜ੍ਹ ਤੋਂ ਖਤਮ ਕਰਨ ਲਈ ਮਲੇਰਕੋਟਲਾ ਪ੍ਰਸ਼ਾਸਨ ਦੀ ਨਵੇਕਲੀ ਪਹਿਲ
ਕੋਰੋਨਾ ਮਹਾਂਮਾਰੀ ਨੂੰ ਹੁਣ ਜੜ੍ਹ ਤੋਂ ਖਤਮ ਕਰਨ ਲਈ ਮਲੇਰਕੋਟਲਾ ਪ੍ਰਸ਼ਾਸਨ ਦੀ ਨਵੇਕਲੀ ਪਹਿਲ

ਮਲੇਰਕੋਟਲਾ: ਸ਼ਹਿਰ ਵਿੱਚ ਲਗਾਤਾਰ ਕੋਰੋਨਾ ਮਹਾਂਮਾਰੀ ਆਪਣੇ ਪੈਰ ਪਸਾਰਦੀ ਜਾ ਰਹੀ ਹੈ। ਜੇਕਰ ਤਾਜ਼ਾ ਅੰਕੜੇ ਦੀ ਗੱਲ ਕਰੀਏ ਤਾਂ ਕੋਰੋਨਾ ਪੌਜ਼ੀਟਿਵ ਮਾਮਲੇ ਰੋਜ਼ਾਨਾ ਵੱਧ ਰਹੇ ਹਨ ਅਤੇ ਮੌਤਾਂ ਵੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ।

ਕੋਰੋਨਾ ਮਹਾਂਮਾਰੀ ਨੂੰ ਹੁਣ ਜੜ੍ਹ ਤੋਂ ਖਤਮ ਕਰਨ ਲਈ ਮਲੇਰਕੋਟਲਾ ਪ੍ਰਸ਼ਾਸਨ ਦੀ ਨਵੇਕਲੀ ਪਹਿਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਮੁਕੰਮਲ ਚਾਰ ਦਿਨ ਦਾ ਲੌਕਡਾਊਨ ਲਗਾਇਆ ਗਿਆ ਹੈ, ਜਿਸਦਾ ਕੁਝ ਖਾਸਾ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ ਹੈ। ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਕੁਝ ਖਾਸ ਵਿਅਕਤੀਆਂ ਦੀ ਚੋਣ ਕਰ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਜਾ ਰਹੀ ਕਿ ਉਹ ਆਪਣੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਦੇ ਬਾਰੇ ਜਾਣੂ ਕਰਵਾਉਣ ਤਾਂ ਜੋ ਇਸ ਮਹਾਂਮਾਰੀ ਤੋਂ ਉਹ ਬਚੇ ਰਹਿਣ।

ਇਸ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਦੇ ਏਡੀਸੀ ਰਾਜੇਸ਼ ਤ੍ਰਿਪਾਠੀ ਮਲੇਰਕੋਟਲਾ ਪਹੁੰਚੇ। ਇਸ ਮੌਕੇ ਡਾਕਟਰ, ਸਮਾਜ ਸੇਵੀ, ਮੀਡੀਆ ਕਰਮੀ ਤੇ ਪੁਲਿਸ ਕਰਮੀ ਮੌਜੂਦ ਸਨ। ਉਨ੍ਹਾਂ ਨਾਲ ਮਲੇਰਕੋਟਲਾ ਦੇ ਐੱਸਪੀ ਮਨਜੀਤ ਸਿੰਘ ਬਰਾੜ ਅਤੇ ਐਸਡੀਐੱਮ ਵਿਕਰਮਜੀਤ ਸਿੰਘ ਪਾਂਥੇ ਵੀ ਮੌਜੂਦ ਸਨ।

ABOUT THE AUTHOR

...view details