ਮਲੇਰਕੋਟਲਾ: ਸ਼ਹਿਰ ਦੇ ਪਿੰਡ ਹਥੌਆ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਸਮੇਤ ਹਰ ਧਰਮ ਦੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਦੇ ਕੋਨੇ-ਕੋਨੇ ਤੋਂ ਸੰਗਤਾਂ ਘਟਨਾ ਸਥਾਨ 'ਤੇ ਪਹੁੰਚ ਰਹੀਆਂ ਹਨ। ਤੁਹਾਨੂੰ ਦੱਸ ਦਈਏ ਕਿ ਅਗਨ ਭੇਂਟ ਹੋਏ ਸਰੂਪ ਦੇ ਅੰਗ ਗੁਰਦੁਆਰਾ ਸਾਹਿਬ 'ਚ ਹੁਣ ਤੱਕ ਵੀ ਮੌਜੂਦ ਹਨ। ਇਸ ਮੌਕੇ ਪਿੰਡ ਵਾਸੀਆਂ ਅਤੇ ਸਿੱਖ ਸੰਗਤਾਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਜਥੇਬੰਦੀਆਂ ਦੀ ਸਲਾਹ ਨਾਲ ਅਗਨ ਭੇਂਟ ਹੋਏ ਅੰਗਾਂ ਨੂੰ ਜਲ ਪ੍ਰਵਾਹ ਕੀਤਾ ਜਾਵੇਗਾ।
ਅਗਨ ਭੇਂਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕੀਤੇ ਜਾਣਗੇ ਜਲ ਪ੍ਰਵਾਹ - Sacrilege
ਮਲੇਰਕੋਟਲਾ ਦੇ ਪਿੰਡ ਹਥੌਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਅੱਜ ਦੂਜੇ ਦਿਨ ਵੀ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਘਟਨਾ ਨੂੰ ਭਾਵੇਂ ਕਿ 2 ਦਿਨ ਬੀਤ ਗਏ ਹਨ, ਪਰ ਹੁਣ ਤੱਕ ਵੀ ਅਗਨ ਭੇਂਟ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਹੀ ਰੱਖਿਆ ਗਿਆ ਹੈ ਅਤੇ ਪੰਜਾਬ ਦੇ ਦੂਰ ਦੁਰਾਡੇ ਤੋਂ ਸੰਗਤਾਂ ਮਲੇਰਕੋਟਲਾ 'ਚ ਘਟਨਾ ਸਥਾਨ 'ਤੇ ਪਹੁੰਚ ਰਹੀਆਂ ਹਨ।
ਸਥਾਨਕ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬਹੁਤ ਦੁੱਖਦ ਘਟਨਾ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਸ਼੍ਰੀ ਗੁਰਦੁਆਰਾ ਸਾਹਿਬ ਚੋਂ ਸਿੱਖ ਜਥੇਬੰਦੀਆਂ ਦੀ ਮਦਦ ਨਾਲ ਸ਼੍ਰੀ ਗੋਇੰਦਵਾਲ ਸਾਹਿਬ ਜਲ ਪ੍ਰਵਾਹ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਜੋ ਵੀ ਇਸ ਘਟਨਾ ਦਾ ਦੋਸ਼ੀ ਹੈ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਘਟਨਾ ਤੋਂ ਬਾਅਦ ਪੁਲਿਸ ਹੁਣ ਗੁਰਦੁਆਰਾ ਸਾਹਿਬ 'ਚ ਆਉਣ ਜਾਣ ਵਾਲਿਆਂ ਤੇ ਖ਼ਾਸ ਨਜ਼ਰ ਰੱਖ ਰਹੀ ਹੈ ਅਤੇ ਚੈਕਿੰਗ ਕਰ ਹੀ ਗੁਰਦੁਆਰਾ ਪਰਿਸਰ 'ਚ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ ਗਟਨਾ ਤੋਂ ਬਾਅਦ ਪੂਰਾ ਪੂਰਾ ਪਿੰਡ ਪੁਲਿਸ ਛਾਉਣੀ 'ਚ ਤਬਦੀਲ ਹੋ ਗਿਆ ਹੈ।