ਮਲੇਰਕੋਟਲਾ: ਆਏ ਦਿਨ ਸੂਬੇ ਅੰਦਰ ਬੇਅਦਬੀਆਂ ਦੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਜੇਕਰ ਤਾਜ਼ੀ ਘਟਨਾ ਦੀ ਗੱਲ ਕਰੀਏ ਤਾਂ ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਸਰੌਦ ਵਿਖੇ ਸੜਕ ‘ਤੇ ਬਣੇ ਇਕ ਮੰਦਿਰ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ ਜਿਸ ਵਿਚ ਦੇਖਿਆ ਗਿਆ ਕਿ ਉਥੇ ਮੰਦਰ ‘ਚ ਲੱਗੇ ਸ਼ਿਵਲਿੰਗ ਨੂੰ ਨੁਕਸਾਨਿਆ ਗਿਆ ਅਤੇ ਨੰਦੀ ਭਗਵਾਨ ਨੂੰ ਵੀ ਨੁਕਸਾਨਿਆ ਗਿਆ।
ਇਸ ਘਟਨਾ ਨੂੰ ਲੈਕੇ ਹਿੰਦੂ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਮਲੇਰਕੋਟਲਾ ਦੇ ਐੱਸ ਪੀ ਅਮਨਦੀਪ ਸਿੰਘ ਅਤੇ ਡੀਐੱਸਪੀ ਅਹਿਮਦਗੜ੍ਹ ਆਪਣੀ ਪੁਲਿਸ ਪਾਰਟੀ ਨੂੰ ਲੈ ਕੇ ਘਟਨਾ ਵਾਲੀ ਜਗ੍ਹਾ ‘ਤੇ ਪਹੁੰਚ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੰਦਿਰ ‘ਚ ਵਾਪਰੀ ਬੇਅਦਬੀ ਦੀ ਘਟਨਾ ਉੱਧਰ ਦੇਰ ਸ਼ਾਮ ਤੱਕ ਇਸ ਮੰਦਰ ਵਿੱਚ ਹਿੰਦੂ ਭਾਈਚਾਰੇ ਦੇ ਲੋਕ ਡਟੇ ਰਹੇ ਤੇ ਉਨ੍ਹਾਂ ਜਿੱਥੇ ਇਸ ਹੋਈ ਘਟਨਾ ਦੀ ਕੜੇ ਸ਼ਬਦਾਂ ‘ਚ ਨਿੰਦਾ ਕੀਤੀ ਉਥੇ ਹੀ ਪੁਲਿਸ ਨੂੰ ਕਿਹਾ ਗਿਆ ਕਿ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਲਗਾਤਾਰ ਬਾਰ ਬਾਰ ਧਾਰਮਿਕ ਭਾਵਨਾਵਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਜਿਸ ਨੂੰ ਰੋਕਣ ਦੇ ਵਿੱਚ ਕਾਂਗਰਸ ਸਰਕਾਰ ਅਸਮਰੱਥ ਦਿਖਾਈ ਦੇ ਰਹੀ ਹੈ।
ਦੂਜੇ ਪਾਸੇ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਕਿਹਾ ਜਾ ਰਿਹਾ ਕਿ ਜੋ ਵੀ ਇਸ ਮਾਮਲੇ ਦੇ ਵਿੱਚ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹੁਣ ਅੰਮ੍ਰਿਤਸਰ 'ਚ ਵੀ ਨਿਹੰਗਾਂ ਦੀ ਕਰਤੂਤ ਨੇ ਕੀਤਾ ਸ਼ਰਮਿੰਦਾ