ਮਲੇਰਕੋਟਲਾ: ਸ਼ਹਿਰ ਵਿੱਚ ਈਦ ਮੌਕੇ ਦਿਨ-ਦਿਹਾੜੇ ਇੱਕ ਨੌਜਵਾਨ ਵੱਲੋਂ ਦੂਜੇ ਨੌਜਵਾਨ ਦਾ ਤੇਜ਼ ਹਥਿਆਰ ਨਾਲ ਕਤਲ ਕੀਤਾ ਗਿਆ, ਜਿਸ ਤੋਂ ਬਾਅਦ ਆਰੋਪੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸ ਦੇਈਏ ਕਿ 27 ਸਾਲਾ ਨੌਜਵਾਨ ਦਾ ਕਤਲ ਸਿਰਫ਼ 6000 ਰੁਪਏ ਕਾਰਨ ਹੋਇਆ।
ਮਲੇਰਕੋਟਲਾ 'ਚ ਨੌਜਵਾਨ ਦੇ ਕਤਲ ਦਾ ਦੋਸ਼ੀ ਗ੍ਰਿਫ਼ਤਾਰ - crime news in punjab
ਮਲੇਰਕੋਟਲਾ ਵਿੱਚ ਪਿਛਲੇ ਦਿਨੀਂ ਈਦ ਮੌਕੇ ਇੱਕ ਨੌਜਵਾਨ ਦਾ ਸਿਰਫ਼ 6000 ਰੁਪਏ ਕਰਕੇ ਤੇਜ਼ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਦੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਮਲੇਰਕੋਟਲਾ 'ਚ ਨੌਜਵਾਨ ਦੇ ਕਤਲ ਦਾ ਦੋਸ਼ੀ ਗ੍ਰਿਫ਼ਤਾਰ
ਹੋਰ ਪੜ੍ਹੋ: ਇੰਗਲੈਂਡ ਦੇ ਗੁਰਦੁਆਰੇ 'ਚ ਹੋਈ ਤੋੜਭੰਨ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ
ਇਸ ਮੌਕੇ ਮਲੇਰਕੋਟਲਾ ਦੇ ਐਸਪੀ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ 3 ਆਰੋਪੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਆਰੋਪੀਆਂ ਤੋਂ ਹਥਿਆਰ ਵੀ ਬਰਾਮਦ ਹੋਏ ਹਨ।