ਪੰਜਾਬ

punjab

ETV Bharat / state

ਮਲੇਰਕੋਟਲਾ 'ਚ ਪੁਲਿਸ ਨੇ ਕਾਲੇ ਬਿੱਲੇ ਲਗਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - Malerkotla police tributes to martyrs

ਮਲੇਰਕੋਟਲਾ: ਪੂਰੇ ਦੇਸ਼ 'ਚ ਜੰਮੂ-ਕਸ਼ਮੀਰ ਦੇ ਪੁਲਵਾਮਾਂ ਵਿੱਚ ਹੋਏ ਜਵਾਨਾਂ 'ਤੇ ਹਮਲੇ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਇਸੇ ਦੌਰਾਨ ਪੰਜਾਬ ਪੁਲਿਸ ਨੇ ਵੀ ਮਲੇਰਕੋਟਲਾ 'ਚ ਆਪਣੀ ਡਿਊਟੀ ਦੌਰਾਨ ਮੋਢਿਆਂ 'ਤੇ ਕਾਲੇ ਬਿੱਲੇ ਲਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਪੁਲਿਸ ਨੇ ਕਾਲੇ ਬਿੱਲੇ ਲਗਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

By

Published : Feb 17, 2019, 12:11 AM IST

ਜਿੱਥੇ ਪੂਰੇ ਦੇਸ਼ ਨੇ ਇਸ ਦੁੱਖ ਦੀ ਘੜੀ 'ਚ ਸ਼ਹੀਦਾਂ ਦੇ ਪਰਿਵਾਰਾਂ ਨਾਲ ਸੋਗ ਪ੍ਰਗਟਾਇਆ ਅਤੇ ਮਲੇਰਕੋਟਲਾ ਪੁਲਿਸ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਸੋਗ ਵਿਅਕਤ ਕੀਤਾ ਗਿਆ। ਇਹ ਸਭ ਵੇਖ ਕੇ ਆਮ ਲੋਕਾਂ ਨੇ ਵੀ ਪੁਲਿਸ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ।

ਪੁਲਿਸ ਨੇ ਕਾਲੇ ਬਿੱਲੇ ਲਗਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਇਸ ਮੌਕੇ ਮਲੇਰਕੋਟਲਾ ਦੇ ਡੀਐੱਸਪੀ ਯੋਗੀ ਰਾਜ ਨੇ ਕਿਹਾ ਕਿ ਇਸ ਔਖੀ ਘੜੀ 'ਚ ਉਹ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਨ। ਉਹ ਆਪਣੀ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਇਸ ਘਟਨਾ 'ਤੇ ਦੁੱਖ ਜ਼ਾਹਰ ਕਰ ਰਹੇ ਹਨ।

ਡੀਐੱਸਪੀ ਪਰਮਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਕਿ ਸ਼ਹੀਦ ਜਵਾਨ ਮੁੜ ਕੇ ਨਹੀਂ ਆ ਸਕਦੇ ਪਰ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਉਹ ਹਮੇਸ਼ਾ ਯਾਦ ਰੱਖਣਗੇ।

ABOUT THE AUTHOR

...view details