ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਧਰਨਾ - ਜਲ ਸਪਲਾਈ ਵਿਭਾਗ
ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਮਲੇਰਕੋਟਲਾ ਦੇ ਨਾਲ ਲਗਦੇ ਪਿੰਡ ਭੋਗੀਵਾਲ ਵਿਖੇ ਪਾਣੀ ਵਾਲੀ ਟੈਂਕੀ ਤੇ ਚੜ ਪ੍ਰਦਰਸ਼ਨ ਕੀਤਾ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਧਰਨਾਕਾਰੀਆਂ ਅਨੁਸਾਰ ਸਰਕਾਰ ਦੇ ਲਿਖਤ ਨੋਟਿਸ ਅਤੇ ਜ਼ਮੀਨੀ ਪੱਧਰ ਤੇ ਜ਼ਮੀਨ ਅਸਮਾਨ ਦਾ ਫ਼ਰਕ ਹੈ।
ਮਲੇਰਕੋਟਲਾ : ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਮਲੇਰਕੋਟਲਾ ਦੇ ਨਾਲ ਲਗਦੇ ਪਿੰਡ ਭੋਗੀਵਾਲ ਵਿਖੇ ਪਾਣੀ ਵਾਲੀ ਟੈਂਕੀ ਤੇ ਚੜ ਪ੍ਰਦਰਸ਼ਨ ਕੀਤਾ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਸੰਗਰੁਰ ਵਲੋਂ ਇੱਕ ਲਿਖਤ ਨੋਟਿਸ ਜਾਰੀ ਕੀਤਾ ਗਿਆ ਜਿਸ ਵਿਚ ਅਲੱਗ ਅਲੱਗ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ ਅਤੇ ਮੁਢਲੀਆਂ ਸਹੂਲਤਾਂ ਦੇਣ ਦੀ ਗੱਲ ਕਹੀ ਗਈ ਸੀ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਬਿਆਨ ਕਰਦੀ ਹੈ। ਮੁਲਾਜ਼ਮ ਆਪਣੇ ਪੈਸਿਆਂ ਦੀ ਰੋਟੀ ਖਾਣ ਨੂੰ ਮਜਬੂਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ। ਇਹ ਵੀ ਪੜ੍ਹੋ- ਵਾਟਰ ਸਪਲਾਈ ਮੁਲਾਜ਼ਮਾਂ ਵੱਲੋਂ ਤੀਜੇ ਦਿਨ ਵੀ ਹੜਤਾਲ ਜਾਰੀ