ਪੰਜਾਬ

punjab

ETV Bharat / state

ਕੋਵਿਡ-19: ਮਲੇਰਕੋਟਲਾ ਦੇ ਪਿੰਡਾਂ ਵਿੱਚ ਕੀਤੀ ਗਈ ਹੱਦਬੰਦੀ - ਕੋੋਰੋਨਾ ਵਾਇਰਸ

ਕੋਰੋਨਾਵਾਇਰਸ ਦੇ ਚੱਲਦਿਆਂ ਮਲੇਰਕੋਟਲਾ ਪ੍ਰਸ਼ਾਸਨ ਨੇ ਸਖ਼ਤੀ ਦਿਖਾਉਂਦਿਆਂ ਪਿੰਡਾਂ ਵਿੱਚ ਹੱਦਬੰਦੀ ਕਰ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਜਾਗਰੁਕ ਕੀਤਾ ਜਾ ਸਕੇ ਤੇ ਲੋਕ ਆਪਣੇ ਘਰਾਂ ਵਿੱਚ ਰਹਿ ਸਕਣ।

malerkotla villages
ਫ਼ੋਟੋ

By

Published : Mar 31, 2020, 10:18 PM IST

ਮਲੇਰਕੋਟਲਾ: ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਨੇ ਕਈ ਪੁਖ਼ਤਾ ਕਦਮ ਚੁੱਕੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਮਲੇਰਕੋਟਲਾ ਪ੍ਰਸ਼ਾਸਨ ਨੇ ਵੀ ਹੱਦਬੰਦੀ ਦਾ ਐਲਾਨ ਕਰ ਦਿੱਤਾ ਹੈ। ਪਿੰਡਾਂ ਦੀ ਹੱਦ ਉੱਤੇ ਹੁਣ ਪਿੰਡ ਵਾਸੀ ਨਾਕਾ ਲਗਾ ਰਹੇ ਹਨ। ਇਸ ਦੌਰਾਨ ਜਦੋਂ ਈਟੀਵੀ ਭਾਰਤ ਦੀ ਟੀਮ ਨੂੰ ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ।

ਵੀਡੀਓ

ਮਲੇਰਕੋਟਲਾ ਦੇ ਪਿੰਡਾਂ ਵਿੱਚ ਹੱਦਬੰਦੀ ਕਰ ਦਿੱਤੀ ਗਈ ਹੈ। ਜੋ ਵੀ ਵਿਅਕਤੀ ਸੜਕ ਉੱਤੇ ਨਜ਼ਰ ਆਉਂਦਾ ਹੈ ਤਾਂ ਸਭ ਤੋਂ ਪਹਿਲਾ ਉਨ੍ਹਾਂ ਦੇ ਹੱਥ ਸੈਨੇਟਾਈਜ਼ਰ ਨਾਲ ਸਾਫ਼ ਕਰਵਾਏ ਜਾਂਦੇ ਹਨ ਤੇ ਨਾਕਿਆਂ 'ਤੇ ਹਰ ਇੱਕ ਪਿੰਡ ਵੱਲ ਨੂੰ ਆਉਣ ਜਾਣ ਵਾਲੇ ਤੋਂ ਪੁੱਛਗਿੱਛ ਕੀਤੀ ਜਾਂਦੀ ਹੈ। ਜੇਕਰ ਉਸ ਦਾ ਬਾਹਰ ਆਉਣਾ ਜ਼ਰੂਰੀ ਹੈ ਤਾਂ ਹੀ ਉਸ ਨੂੰ ਅੱਗੇ ਜਾਣ ਦਿੱਤਾ ਜਾਂਦਾ ਹੈ, ਨਹੀਂ ਉਸ ਨੂੰ ਉੱਥੋਂ ਹੀ ਵਾਪਸ ਮੋੜ ਦਿੱਤਾ ਜਾਂਦਾ ਹੈ।

ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਤੁਰ ਫਿਰ ਕੇ ਘਰ ਦੇ ਅੰਦਰ ਰਹਿਣ ਦੇ ਹੋ ਕੇ ਵੀ ਦਿੱਤੇ ਜਾਂਦੇ ਹਨ ਤਾਂ ਜੋ ਲੋਕ ਘਰਾਂ ਵਿੱਚ ਹੀ ਰਹਿਣ। ਲੋਕਾਂ ਨੂੰ ਘਰਾਂ ਵਿੱਚ ਜਾ ਕੇ ਜ਼ਰੂਰਤ ਦਾ ਸਮਾਨ ਮੁਹੱਈਆਂ ਕਰਵਾਇਆ ਜਾ ਰਿਹਾ ਹੈ।

ABOUT THE AUTHOR

...view details