ਮਲੇਰਕੋਟਲਾ: ਥਾਣਾ ਸ਼ੇਰਪੁਰ ਅਧੀਨ ਪੈਂਦੇ ਪਿੰਡ ਮਾਹਮਦਪੁਰ ਵਿਖੇ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਨੇ ਜ਼ਹਿਰਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਸੀ। ਉਸ ਵਿਅਕਤੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਇੱਕ ਵੀਡੀਓ ਬਣਾਈ ਸੀ ਜੋ ਕਿ ਅੱਜ ਸਾਹਮਣੇ ਆਈ ਹੈ ਜਿਸ ਮ੍ਰਿਤਕ ਨੌਜਵਾਨ ਆਪਣੇ ਆਪ ਨੂੰ ਬੇਕਸੂਰ ਦੱਸ ਰਿਹਾ ਹੈ ਤੇ ਆਪਣੇ ਖੁਦਕੁਸ਼ੀ ਕਰਨ ਦੇ ਕਾਰਨਾਂ ਬਾਰੇ ਦੱਸ ਰਿਹਾ ਹੈ ਤੇ ਝੂਠੇ ਪਰਚੇ ਦੀ ਗੱਲ ਕਰ ਰਿਹਾ ਹੈ।
ਮਲੇਰਕੋਟਲਾ: ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਮਰਨ ਤੋਂ ਪਹਿਲਾਂ ਲਏ ਸੀ ਦੋਸ਼ੀਆਂ ਦੇ ਨਾਂਅ - ਪਿੰਡ ਮਾਹਮਦਪੁਰ
ਮਲੇਰਕੋਟਲਾ ਦੇ ਥਾਣਾ ਸ਼ੇਰਪੁਰ ਅਧੀਨ ਪੈਂਦੇ ਪਿੰਡ ਮਾਹਮਦਪੁਰ ਵਿਖੇ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਨੇ ਜ਼ਹਿਰਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਸੀ। ਉਸ ਵਿਅਕਤੀ ਦੀ ਅੱਜ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਆਪਣੇ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ਦੱਸ ਰਿਹਾ ਤੇ ਦੋਸ਼ੀਆਂ ਦੇ ਨਾਂਅ ਵੀ ਲੈ ਰਿਹਾ ਹੈ।
ਪਿੰਡ ਵਾਸੀ ਨੇ ਕਿਹਾ ਕਿ ਪਿੰਡ ਦੇ ਕੁਝ ਲੋਕ ਉਸ ਨੂੰ ਤੰਗ ਪਰੇਸ਼ਾਨ ਕਰ ਰਹੇ ਸੀ। ਉਹ ਲੋਕ ਉਸ ਨੂੰ ਤੇ ਉਸ ਦੇ ਸਾਥੀਆਂ ਨੂੰ ਝੂਠੇ ਪਰਚੇ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਹੇ ਸੀ। ਜਿਸ ਦੌਰਾਨ ਉਨ੍ਹਾਂ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਸੀ ਇਸ ਮਗਰੋਂ ਉਸ ਵਿਅਕਤੀ ਨੇ ਜ਼ਹਿਰਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ।
ਥਾਣਾ ਸ਼ੇਰਪੁਰ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਨੌਜਵਾਨ ਦੀ ਖੁਦਕੁਸ਼ੀ ਮਾਮਲੇ ਉੱਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ 3 ਹੋਰ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਬਾਕੀ ਰਹਿੰਦੇ ਆਰੋਪੀਆਂ ਨੂੰ ਵੀ ਗ੍ਰਿਫ਼ਤਾਰ ਕਰ ਦਿੱਤਾ ਜਾਵੇਗਾ।