ਸੰਗਰੂਰ: ਪਿੰਡ ਨਮੋਲ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਦਾ 22 ਮਾਰਚ ਨੂੰ ਵਿਆਹ ਹੈ ਜਿਸ ਦਿਨ ਪ੍ਰਿਤਪਾਲ ਸਿੰਘ ਦਾ ਵਿਆਹ ਹੈ ਪਰ ਪੀਐੱਮ ਨੇ ਜਨਤਾ ਕਰਫਿਊ ਦਾ ਐਲਾਨ ਕੀਤਾ ਹੈ। ਇਸ ਦੇ ਚਲਦਿਆਂ ਉਸ ਦੇ ਵਿਆਹ ਦੇ ਸਾਰੇ ਚਾਅ ਅਧੂਰੇ ਰਹਿ ਗਏ ਤੇ ਹੁਣ ਉਹ 4-5 ਵਿਅਕਤੀਆਂ ਨੂੰ ਲਿਜਾ ਕੇ ਹੀ ਲਾੜੀ ਨੂੰ ਵਿਆਹ ਕੇ ਲਿਆਉਣਗੇ।
ਇਸ ਬਾਰੇ ਪ੍ਰਿਤਪਾਲ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ 4, 5 ਮਾਰਚ ਤੋਂ ਹੀ ਵਿਆਹ ਦੀਆਂ ਤਿਆਰੀਆਂ ਚਲ ਰਹੀਆਂ ਹਨ ਤੇ ਉਨ੍ਹਾਂ ਨੇ ਸਾਰੀਆਂ ਤਿਆਰੀਆਂ ਵੀ ਕਰ ਲਈਆਂ ਹਨ। ਇਸ ਦੇ ਨਾਲ ਹੀ ਸਾਰੇ ਪਾਸੇ ਮਿਠਾਈਆਂ, ਸਟੂਡੀਓ, ਮੈਰੇਜ ਪੈਲੈਸ ਤੇ ਹੋਰ ਥਾਵਾਂ 'ਤੇ ਸਾਈ ਵੀ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਕੋਰੋਨਾ ਵਾਇਰਸ ਵਰਗੀ ਬਿਮਾਰੀ ਬਾਰੇ ਪਤਾ ਲੱਗਿਆ ਜਿਸ ਨਾਲ ਪੂਰਾ ਦੇਸ਼ ਲੜ ਰਿਹਾ ਹੈ। ਇਸ ਦੇ ਚਲਦਿਆਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਸਵਾਗਤ ਕਰਦੇ ਹਨ।