ਪੰਜਾਬ

punjab

ETV Bharat / state

ਮਲੇਰਕੋਟਲਾ 'ਚ ਬੀਜੇਪੀ ਵਰਕਰਾਂ ਦੀ ਮੀਟਿੰਗ, ਮਨਾਈ ਜਿੱਤ ਦੀ ਖੁਸ਼ੀ - ਮਲੇਰਕੋਟਲਾ

ਮਲੇਰਕੋਟਲਾ 'ਚ ਬੀਜੇਪੀ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਲੋਕ ਸਭਾ ਚੋਣਾਂ ਦੌਰਾਨ ਦੇਸ਼ ਭਰ 'ਚ ਹੋਈ ਬੀਜੇਪੀ ਦੀ ਰਿਕਾਰਡ ਜਿੱਤ ਦੀ ਖੁਸ਼ੀ ਮਨਾਈ ਗਈ।

ਬੀਜੇਪੀ ਵਰਕਰਾਂ ਦੀ ਮੀਟਿੰਗ

By

Published : May 29, 2019, 4:30 AM IST

ਮਲੇਰਕੋਟਲਾ: ਸ਼ਹਿਰ 'ਚ ਬੀਜੇਪੀ ਵਰਕਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਜਿੱਥੇ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਦੇਸ਼ ਭਰ 'ਚ ਬੀਜੇਪੀ ਦੀ ਰਿਕਾਰਡ ਤੋੜ ਹੋਈ ਜਿੱਤ ਨੂੰ ਲੈ ਕੇ ਬੀਜੇਪੀ ਵਰਕਰਾਂ ਨੇ ਖੁਸ਼ੀ ਮਨਾਈ।

ਵੀਡੀਓ

ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਨੇ ਈਟੀਵੀ ਭਾਰਤ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਪੰਜਾਬ ਵਿੱਚ ਵੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਮੀਟਿੰਗ 'ਚ ਜਿੱਥੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ ਉੱਥੇ ਹੀ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ ਤਾਂ ਜੋ ਉਹ ਘਰ-ਘਰ ਜਾ ਕੇ ਪਾਰਟੀ ਦੇ ਕੀਤੇ ਹੋਏ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ।

ਇਸ ਮੌਕੇ ਬੀਜੇਪੀ ਦੇ ਵਰਕਰ ਅਮਨ ਥਾਪਰ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਵੱਲੋਂ ਸੌਂਪੀ ਗਈ ਹੈ ਉਹ ਉਸ ਨੂੰ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਹੱਕ ਵਿੱਚ ਹਮੇਸ਼ਾ ਝੰਡਾ ਬੁਲੰਦ ਕਰਨਗੇ।

ABOUT THE AUTHOR

...view details