ਸੰਗਰੂਰ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਕਿਸਾਨਾਂ ਦੇ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬ ਤੋਂ ਬਾਹਰ ਬੀਜੇਪੀ ਲੀਡਰਾਂ ਤੇ ਉਨ੍ਹਾਂ ਦੇ ਪ੍ਰੋਗਰਾਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਇੱਕੋ ਗੱਲ ਕਹੀ ਗਈ ਹੈ ਕਿ ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਹ ਦਿੱਲੀ ਦੀਆਂ ਸਰਹੱਦਾਂ ਤੋਂ ਨਹੀਂ ਉੱਠਣਗੇ ਅਤੇ ਨਾਲ ਹੀ ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
ਇਸੇ ਤਹਿਤ ਮਲੇਰਕੋਟਲਾ ਵਿਖੇ ਘੱਟ ਗਿਣਤੀ ਕੌਮੀ ਪ੍ਰਧਾਨ ਜਮਾਲ ਸਦੀਕੀ ਬੀਜੇਪੀ ਪਾਰਟੀ ਵੱਲੋਂ ਮਲੇਰਕੋਟਲਾ ਪਹੁੰਚੇ ਜਿਨ੍ਹਾਂ ਵੱਲੋਂ ਬੀਜੇਪੀ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਅਤੇ ਇੱਕ ਪ੍ਰੈੱਸ ਵਾਰਤਾ ਕਰਨੀ ਚਾਹੀ ਪਰ ਜਦੋਂ ਹੀ ਉਨ੍ਹਾਂ ਦਾ ਪਤਾ ਕਿਸਾਨਾਂ ਨੂੰ ਲੱਗਦਾ ਹੈ ਤਾਂ ਕਿਸਾਨ ਵੱਡੀ ਗਿਣਤੀ ਦੇ ਵਿੱਚ ਸ਼ਹਿਰੀ ਬੀਜੇਪੀ ਪ੍ਰਧਾਨ ਦੇ ਘਰ ਦੇ ਬਾਹਰ ਇਕੱਠੇ ਹੋ ਜਾਂਦੇ ਹਨ ਤੇ ਘਰ ਨੂੰ ਚਾਰੋਂ ਪਾਸੇ ਘੇਰ ਲੈਂਦੇ ਤੇ ਵੱਡੀ ਤਦਾਦ ਵਿੱਚ ਇਕੱਠੇ ਹੋ ਜਾਂਦੇ ਹਨ।