ਸੰਗਰੂਰ:ਜ਼ਿਲ੍ਹਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਸਭ ਤੋਂ ਘੱਟ ਉਮਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ (MLA Narendra Kaur brother) ਵੱਲੋਂ ਅਚਾਨਕ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਅਤੇ ਸਫਾਈ ਵਿਵਸਥਾ ਦਾ ਵੀ ਹਾਲ ਜਾਣਿਆ। ਇਸ ਤੋਂ ਇਲਾਵਾ ਮਰੀਜ਼ਾਂ ਦੇ ਕੋਲ ਜਾ ਕੇ ਵਿਧਾਇਕਾ ਵੱਲੋਂ ਉਨ੍ਹਾਂ ਦਾ ਹਾਲ ਚਾਲ ਜਾਣਿਆ ਗਿਆ ।
ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਸਫ਼ਾਈ ਵਿਵਸਥਾ ਨੂੰ ਲੈ ਕੇ ਵੀ ਵੱਡੀ ਕਮੀ (major deficiency regarding cleaning arrangements) ਨਜ਼ਰ ਆਈ। ਉਨ੍ਹਾਂ ਕਿਹਾ ਕਿ 14 ਸਫ਼ਾਈ ਮੁਲਾਜ਼ਮਾਂ ਵਿੱਚੋਂ ਸਿਰਫ਼ ਚਾਰ ਹੀ ਮੁਲਾਜ਼ਮ ਡਿਊਟੀ ਉੱਤੇ ਮਿਲੇ ਅਤੇ 10 ਮੁਲਾਜ਼ਮ ਡਿਉਟੀ ਉੱਤੇ ਨਹੀਂ ਸਨ।
ਭਰਾਜ ਨੇ ਕਿਹਾ ਕਿ ਡਿਊਟੀ ਉੱਤੇ ਨਾਂ ਪਹੁੰਚਣ ਵਾਲੇ ਮੁਲਾਜ਼ਮਾਂ ਨੂੰ ਪਹਿਲੀ ਵਾਰ ਤਾੜਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇ ਅਗਲੀ ਵਾਰ ਕਈ ਵੀ ਮੁਲਾਜ਼ਮ ਡਿਊਟੀ ਉੱਤੇ ਨਾ ਮਿਲਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।