ਮਲੇਰਕੋਟਲਾ : ਕੇਂਦਰ ਦੀ ਭਾਜਪਾ ਸਰਕਾਰ ਨੇ ਬੀਤੇ ਦਿਨੀਂ ਕੈਬਿਨੇਟ ਮੀਟਿੰਗ ਵਿੱਚ ਦੇਸ਼ ਭਰ ਵਿੱਚ ਕਿਸਾਨਾਂ ਨੂੰ ਆਪਣੀ ਜਿਨਸ ਕਿਸੇ ਵੀ ਮੰਡੀ ਵਿੱਚ ਵੇਚਣ ਦੀ ਖੁੱਲ੍ਹ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਵੇਖਣ ਨੂੰ ਮਿਲ ਰਹੀਆਂ ਹਨ।
ਮੋਦੀ ਸਰਕਾਰ ਦੇ ਫੈਸਲੇ ਕਿਸਾਨਾਂ ਲਈ ਘਾਤਕ ਸਾਬਤ ਹੋਣਗੇ : ਗੱਜਣਮਾਜਰਾ - gajanmajra
ਕੇਂਦਰ ਦੀ ਭਾਜਪਾ ਸਰਕਾਰ ਨੇ ਬੀਤੇ ਦਿਨੀਂ ਕੈਬਿਨੇਟ ਮੀਟਿੰਗ ਵਿੱਚ ਦੇਸ਼ ਭਰ ਵਿੱਚ ਕਿਸਾਨਾਂ ਨੂੰ ਆਪਣੀ ਜਿਨਸ ਕਿਸੇ ਵੀ ਮੰਡੀ ਵਿੱਚ ਵੇਚਣ ਦੀ ਖੁੱਲ੍ਹ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਵੇਖਣ ਨੂੰ ਮਿਲ ਰਹੀਆਂ ਹਨ। ਸਰਕਾਰ ਦੇ ਇਸ ਫਸਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਆਗੂ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਹਿੱਤਾਂ ਵਿੱਚ ਨਹੀਂ ਹੈ।
ਸਰਕਾਰ ਦੇ ਇਸ ਫਸਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਆਗੂ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਹਿੱਤਾਂ ਵਿੱਚ ਨਹੀਂ ਹੈ। ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਖੇਤੀ ਅਤੇ ਕਿਸਾਨੀ ਨੂੰ ਤਬਾਹ ਕਰ ਦੇਵੇਗਾ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਪੂੰਜੀਪਤੀਆਂ ਦੇ ਹੱਕ ਵਿੱਚ ਭੁਗਤੇਗਾ ਅਤੇ ਕਿਸਾਨਾਂ ਨੂੰ ਦੂਰਹੀ ਮਾਰ ਝੱਲਣੀ ਪਵੇਗੀ। ਉਨ੍ਹਾਂ ਕਿਹਾ ਫਸਲਾਂ ਤੋਂ ਐੱਮਐੱਸਪੀ ਖ਼ਤਮ ਕਰਕੇ ਸਰਕਾਰ ਨੇ ਕਿਸਾਨਾਂ ਨੂੰ ਪੂੰਜੀਪਤੀਆਂ ਦੇ ਤਰਲੇ ਕੱਢਣ ਲਈ ਮਜ਼ਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸਰਕਾਰ ਦੇ ਜੋ ਇਹ ਫੈਸਲੇ ਹਨ ਇਹ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ।