ਪੰਜਾਬ

punjab

ETV Bharat / state

'ਜੇ ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਮਰਨ ਵਰਤ ਸ਼ੁਰੂ' - latest news

ਮਲੇਰਕੋਟਲਾ ਦੇ ਨੇੜਲੇ ਪਿੰਡ ਸੰਗਾਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਮੋਟੀਵੇਟਰ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ।

ਫ਼ੋਟੋ

By

Published : Jul 19, 2019, 8:19 PM IST

ਮਲੇਰਕੋਟਲਾ: ਪਿਛਲੇ ਕਈ ਦਿਨਾਂ ਤੋਂ ਮੋਟੀਵੇਟਰ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ਤੇ 23ਵੇਂ ਦਿਨ ਸੰਗਰੂਰ ਰੋੜ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਮੁਲਾਜ਼ਮਾਂ ਨੇ ਕਿਹਾ ਕਿ ਕੱਲ੍ਹ ਤੋਂ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ।

ਵੀਡੀਓ

ਇਹ ਵੀ ਪੜ੍ਹੋ: ਘੱਗਰ 'ਚ ਪਾੜ, ਸੰਗਰੂਰ ਵਿੱਚ ਤਬਾਹੀ

ਇਸ ਬਾਰੇ ਮੁਲਾਜ਼ਮਾਂ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਵੋਟਾਂ ਲੈਣ ਲਈ ਬਹੁਤ ਬਾਅਦੇ ਕੀਤੇ ਸਨ ਪਰ ਹੁਣ ਸਾਨੂੰ ਰੁਜ਼ਗਾਰ ਦੇਣ ਦੀ ਥਾਂ ਰੁਜ਼ਗਾਰ ਖੋਹ ਰਹੀ ਹੈ। ਇਸ ਦੇ ਨਾਲ ਹੀ ਨੌਜਵਾਨ ਰੁਜ਼ਗਾਰ ਨਾ ਮਿਲਣ ਕਰਕੇ ਨਸ਼ਿਆਂ ਵੱਲ ਜਾ ਰਹੇ ਹਨ। ਇਸ ਤੋਂ ਇਲਾਵਾ ਯੂਨੀਅਨ ਦੇ ਮੁਲਾਜ਼ਮਾਂ ਨੇ ਕਿਹਾ ਕਿ ਜੇ ਸਰਕਾਰ ਨੇ ਸਾਡੀਆਂ ਮੰਗਾ ਨਾ ਮੰਨੀਆਂ ਤਾਂ ਅਸੀਂ ਕਿਸੇ ਵੀ ਹੱਦ ਤੱਕ ਜਾ ਸਕਦੇ ਹਾਂ ਤੇ ਉਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

ABOUT THE AUTHOR

...view details