ਮਲੇਰਕੋਟਲਾ: ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਕੁੱਝ ਦਿਨ ਪਹਿਲਾਂ ਕਰਤਾਰ ਸਾਹਿਬ ਤੋਂ ਵਾਪਿਸ ਪਰਤੇ ਸ਼ਰਧਾਲੂਆਂ 'ਤੇ ਇੱਕ ਬਿਆਨ ਦਿੱਤਾ ਸੀ। ਇਸ ਬਿਆਨ 'ਚ ਉਨ੍ਹਾਂ ਨੇ ਸ਼ਰਧਾਲੂ ਨੂੰ ਕਿਹਾ ਸੀ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸਿੱਖ ਸ਼ਰਧਾਲੂ ਅੱਤਵਾਦੀ ਬਣ ਕੇ ਵਾਪਿਸ ਆਉਂਦੇ ਹਨ। ਸਿੱਖ ਤੇ ਮੁਸਲਿਮ ਭਾਈਚਾਰੇ ਵੱਲੋਂ ਦਿਨਕਰ ਗੁਪਤਾ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਗਈ।
ਮੁਸਲਿਸ ਭਾਈਚਾਰੇ ਨੇ ਕਿਹਾ ਕਿ ਜਦੋਂ ਕੋਈ ਮੁਸਲਿਮ ਹੱਜ ਦੀ ਯਾਤਰਾ ਕਰਕੇ ਵਾਪਿਸ ਆਉਂਦੇ ਹਨ, ਤਾਂ ਉਨ੍ਹਾਂ ਨੂੰ ਹਾਜੀ ਕਿਹਾ ਜਾਂਦਾ ਹੈ। ਹੁਣ ਜਦੋਂ ਸ਼ਰਧਾਲੂ ਨਨਕਾਣਾ ਸਾਹਿਬ ਦੇ ਦਰਸ਼ਨ ਕਰਕੇ ਵਾਪਿਸ ਆਉਂਦੇ ਹਨ ਤਾਂ ਉਨ੍ਹਾਂ ਨੂੰ ਅੱਤਵਾਦੀ ਕਹਿਣਾ ਬਹੁਤ ਹੀ ਨਿੰਦਣਯੋਗ ਹੈ।