ਪੰਜਾਬ

punjab

ETV Bharat / state

ਮੁਸਲਿਮ ਭਾਈਚਾਰੇ ਨੇ ਸਿੱਖ ਮ੍ਰਿਤਕ ਔਰਤ ਦੀ ਅੰਤਿਮ ਅਰਦਾਸ ਗੁਰੂ ਘਰ 'ਚ ਕਰਵਾਈ - malerkotla news

ਮਲੇਰਕੋਟਲਾ 'ਚ ਕੁਝ ਦਿਨ ਪਹਿਲਾਂ ਸਿੱਖ ਔਰਤ ਦਾ ਦੇਹਾਂਤ ਹੋ ਗਿਆ ਸੀ ਜਿਸ ਦਾ ਮੁਸਲਿਮ ਭਾਈਚਾਰੇ ਵੱਲੋਂ ਸਸਕਾਰ ਕੀਤਾ ਗਿਆ ਸੀ। ਐਤਵਾਰ ਨੂੰ ਉਸ ਮ੍ਰਿਤਕ ਔਰਤ ਦਾ ਮੁਸਲਿਮ ਭਾਈਚਾਰੇ ਵੱਲੋਂ ਗੁਰਦੁਆਰੇ 'ਚ ਅੰਤਿਮ ਅਰਦਾਸ ਕਰਵਾਈ ਗਈ।

ਫ਼ੋਟੋ
ਫ਼ੋਟੋ

By

Published : Feb 23, 2020, 11:54 PM IST

ਮਲੇਰਕੋਟਲਾ: ਕੁਝ ਦਿਨ ਪਹਿਲਾਂ ਈਟੀਵੀ ਭਾਰਤ ਵੱਲੋਂ ਇੱਕ ਖ਼ਬਰ ਨਸ਼ਰ ਕੀਤੀ ਗਈ ਸੀ ਜਿਸ 'ਚ ਮੁਸਲਿਮ ਭਾਈਚਾਰੇ ਵੱਲੋਂ ਸਿੱਖ ਔਰਤ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਉਸ ਮ੍ਰਿਤਕ ਔਰਤ ਦਾ ਅੰਤਿਮ ਸੰਸਕਾਰ ਆਪਸੀ ਭਾਈਚਾਰਕ ਸਾਂਝ ਤੇ ਇਨਸਾਨਿਤ ਨੂੰ ਧਿਆਨ 'ਚ ਰੱਖ ਕੇ ਕੀਤਾ ਗਿਆ।

ਵੀਡੀਓ

ਮ੍ਰਿਤਕ ਔਰਤ ਦੇ ਅੰਤਿਮ ਸੰਸਕਾਰ ਤੋਂ ਬਾਅਦ ਗੁਰਦੁਆਰੇ 'ਚ ਅੰਤਿਮ ਅਰਦਾਸ ਦਾ ਆਖੰਡ ਪਾਠ ਰੱਖਿਆ ਸੀ ਜਿਸ ਦੇ ਭੋਗ ਲਈ ਮੁਸਲਿਮ ਭਾਈਚਾਰੇ ਵੱਲੋਂ ਗੁਰਦੁਆਰੇ 'ਚ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਮਲੇਰਕੋਟਲਾ ਦੇ ਕੌਂਸਲਰ ਅਸਲਮ ਕਾਲਾ ਤੇ ਹੋਰ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਸਿੱਖ ਭਾਈਚਾਰੇ ਵੱਲੋਂ ਸਨਮਾਨਿਤ ਕੀਤਾ ਗਿਆ। ਸਿੱਖ ਭਾਈਚਾਰੇ ਨੇ ਮੁਸਲਿਮ ਭਾਈਚਾਰੇ ਦੇ ਇਸ ਨੇਕ ਕੰਮ ਦੀ ਸ਼ਲਾਘਾ ਕੀਤੀ।

ਮੁਸਲਿਮ ਵਿਅਕਤੀ ਨੇ ਦੱਸਿਆ ਮ੍ਰਿਤਕ ਔਰਤ ਪਿਛਲੇ 18 ਸਾਲਾਂ ਤੋਂ ਉਨ੍ਹਾਂ ਦੇ ਘਰ 'ਚ ਕੰਮ ਕਰਦੇ ਸਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਦੇ ਇਸ ਤਰ੍ਹਾਂ ਨਹੀਂ ਲੱਗਿਆ ਕਿ ਇਹ ਉਨ੍ਹਾਂ ਦੇ ਘਰ ਦੇ ਵਰਕਰ ਹਨ ਉਨ੍ਹਾਂ ਨੇ ਹਮੇਸ਼ਾ ਉਨ੍ਹਾਂ ਨੂੰ ਆਪਣੇ ਘਰ ਦਾ ਮੈਂਬਰ ਹੀ ਸਮਝਿਆ ਸੀ। ਉਨ੍ਹਾਂ ਦੀ ਮੌਤ ਤੋਂ ਇਸ ਤਰ੍ਹਾਂ ਲੱਗ ਰਿਹਾ ਹੈ, ਕਿ ਜਿਵੇਂ ਅੱਜ ਘਰ ਦਾ ਮੈਂਬਰ ਘੱਟ ਗਿਆ ਹੋਵੇ।

ABOUT THE AUTHOR

...view details