ਮਲੇਰਕੋਟਲਾ: ਫਰਾਂਸ ਦੇ ਰਾਸ਼ਟਰਪਤੀ ਨੇ ਕੁਝ ਦਿਨ ਪਹਿਲਾਂ ਇਸਲਾਮ ਨੂੰ ਅੱਤਵਾਦ ਨਾਲ ਜੋੜਿਆ ਸੀ। ਇਸ ਨੂੰ ਲੈ ਕੇ ਪੂਰੀ ਦੁਨੀਆਂ ਦੇ ਮੁਸਲਿਮ ਲੋਕ ਫ਼ਰਾਂਸ ਦਾ ਵਿਰੋਧ ਕਰਨ ਲੱਗੇ ਹਨ ਅਤੇ ਹੁਣ ਪੰਜਾਬ 'ਚ ਵੀ ਲਗਾਤਾਰ ਇਸ ਦਾ ਵਿਰੋਧ ਦੇਖਣ ਨੂੰ ਮਿਲਿਆ ਹੈ।
ਫਰਾਂਸ ਦੇ ਬਿਆਨ ਖਿਲਾਫ਼ ਮਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਨੇ ਕੀਤਾ ਰੋਸ ਪ੍ਰਦਰਸ਼ਨ - ਫਰਾਂਸ ਦੇ ਖਿਲਾਫ਼ ਨਾਅਰੇਬਾਜ਼ੀ
ਫਰਾਂਸ ਦੇ ਰਾਸ਼ਟਰਪਤੀ ਨੇ ਕੁੱਝ ਦਿਨ ਪਹਿਲਾਂ ਬਿਆਨ ਜਾਰੀ ਕੀਤਾ ਸੀ। ਉਸ ਦਾ ਵਿਰੋਧ ਕਰਦੇ ਮੁਸਲਿਮ ਆਬਾਦੀ ਵਾਲੇ ਸ਼ਹਿਰ ਮਲੇਰਕੋਟਲਾ ਦੇ ਸਰਹੱਦੀ ਗੇਟ ਵਿ੍ਖੇ ਵੱਡਾ ਜਲਸਾ ਕੀਤਾ ਗਿਆ।
ਪੰਜਾਬ ਦੇ ਬਹੁ ਮੁਸਲਿਮ ਆਬਾਦੀ ਵਾਲੇ ਸ਼ਹਿਰ ਮਲੇਰਕੋਟਲਾ ਵਿਖੇ ਸਰਹੱਦੀ ਗੇਟ ਵਿਖੇ ਵੱਡਾ ਜਲਸਾ ਕੀਤਾ ਗਿਆ, ਜਿਸ ਵਿੱਚ ਤਮਾਮ ਮੁਸਲਿਮ ਭਾਈਚਾਰੇ ਦੇ ਲੋਕ ਪਹੁੰਚੇ। ਇੱਥੇ ਪਹੁੰਚੇ ਲੋਕਾਂ ਨੇ ਫਰਾਂਸ ਦੇ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਫਰਾਂਸ ਦੇ ਰਾਸ਼ਟਰਪਤੀ ਨੂੰ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ ਜੋ ਉਸ ਨੇ ਇਸਲਾਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਸ ਮੌਕੇ ਪੰਜਾਬ ਦੇ ਮੁਸਲਿਮ ਭਾਈਚਾਰੇ ਦੇ ਮੁਫ਼ਤੀ ਆਜ਼ਮ ਪੰਜਾਬ ਜਨਾਬ ਇਰਤਕਾ ਉਲ ਹਸਨ ਤੋਂ ਇਲਾਵਾ ਹੋਰ ਵੀ ਕਈ ਮੁਸਲਿਮ ਧਾਰਮਿਕ ਆਗੂ ਪਹੁੰਚੇ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਧਰਨੇ ਵਿੱਚ ਫਰਾਂਸ ਦੇ ਬਣਾਏ ਗਏ ਪ੍ਰੋਡਕਟਾਂ ਦਾ ਵੀ ਬਾਈਕਾਟ ਕਰਨ ਦੀ ਗੱਲ ਅੱਖੀ ਗਈ। ਉਨ੍ਹਾਂ ਕਿਹਾ ਕਿ ਜੇਕਰ ਫਰਾਂਸ ਦੇ ਰਾਸ਼ਟਰਪਤੀ ਮੁਆਫ਼ੀ ਨਹੀਂ ਮੰਗਦੇ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਵੀ ਆਵਾਜ਼ ਇਸ ਜਲਸੇ ਵਿੱਚ ਚੁੱਕੀ ਗਈ।