ਮਲੇਰਕੋਟਲਾ: ਸਥਾਨਕ ਸ਼ਹਿਰ ਵਿੱਚੋਂ ਅਕਸਰ ਹੀ ਆਪਸੀ ਭਾਈਚਾਰੇ ਦੀ ਮਿਸਾਲ ਸਾਹਮਣੇ ਆਉਂਦੀ ਰਹਿੰਦੀ ਹੈ। ਇੱਕ ਵਾਰ ਮੁੜ ਇੱਥੇ ਮੁਸਲਿਮ ਸਮਾਜ ਦੇ ਭਰਾਵਾਂ ਨੇ ਹਜ਼ੂਰ ਸਾਹਿਬ ਤੋਂ ਆਈ ਸੰਗਤ (ਜਿਸ ਨੂੰ ਇਕਾਂਤਵਾਸ ਰੱਖਿਆ ਸੀ) ਨੂੰ ਖਾਣ ਪੀਣ ਦਾ ਸਮਾਨ ਦਿੱਤਾ।
ਰਮਜ਼ਾਨ ਦੇ ਮਹੀਨੇ ਮਲੇਰਕੋਟਲਾ 'ਚ ਦੇਖਣ ਨੂੰ ਮਿਲੀ ਭਾਈਚਾਰਕ ਸਾਂਝ ਦੀ ਮਿਸਾਲ - quarantined sikh pilgrims
ਸ੍ਰੀ ਹਜ਼ੂਰ ਸਾਹਿਬ ਤੋਂ ਆਈ ਸੰਗਤ ਵਿੱਚੋਂ 35 ਸ਼ਰਧਾਲੂਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਹੋਇਆ ਹੈ ਜਿਨ੍ਹਾਂ ਨੂੰ ਸਥਾਨਕ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਖਾਣ ਪੀਣ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਮਲੇਰਕੋਟਲਾ
ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਵਿੱਚੋਂ 35 ਸ਼ਰਧਾਲੂਆਂ ਨੂੰ ਇਕਾਂਤਵਾਸ ਰੱਖਿਆ ਹੋਇਆ ਹੈ ਜਿਨ੍ਹਾਂ ਨੂੰ ਸਥਾਨਕ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਖਾਣ ਪੀਣ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਤੋਂ ਸਾਰੇ ਜਾਣੂ ਹੀ ਹਨ ਕਿ ਪਵਿੱਤਰ ਰਮਜ਼ਾਨ ਦਾ ਮਹੀਨਾ ਚੱਲ ਰਿਹਾ ਹੈ ਪਰ ਵਿਸ਼ਵ ਵਿੱਚ ਫ਼ੈਲੇ ਵਾਇਰਸ ਕਾਰਨ ਉਹ ਮਸਜਿਦ ਵਿੱਚ ਜਾ ਕੇ ਨਮਾਜ਼ ਅਦਾ ਨਹੀਂ ਕਰ ਸਕਦੇ। ਇਸ ਦੌਰਾਨ ਉਹ ਸ਼ਾਮ ਨੂੰ ਫ਼ਲ ਅਤੇ ਹੋਰ ਖਾਣ ਪੀਣ ਦਾ ਸਮਾਨ ਦਾ ਹਜ਼ੂਰ ਸਾਹਿਬ ਤੋਂ ਆਈ ਸੰਗਤ ਨੂੰ ਮੁਹੱਈਆ ਕਰਵਾ ਰਹੇ ਹਨ ਜੋ ਕਿ ਸੱਚਮੁੱਚ ਹੀ ਭਾਈਚਾਰੇ ਦੀ ਬਹੁਤ ਵਧੀਆ ਮਿਸਾਲ ਹੈ।