ਪੰਜਾਬ

punjab

ETV Bharat / state

ਦਸਵੇਂ ਗੁਰੂ ਸਾਹਿਬ ਜੀ ਦੇ ਗੁਰਪੁਰਬ ਮੌਕੇ ਸਜਾਇਆ ਨਗਰ ਕੀਰਤਨ - ਨਗਰ ਕੀਰਤਨ ਕੱਢਿਆ

ਇਸ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਸੈਂਕੜਿਆਂ ਦੇ ਹਿਸਾਬ ਨਾਲ ਸੰਗਤ ਨੇ ਨਗਰ ਕੀਰਤਨ 'ਚ ਹਿੱਸਾ ਲਿਆ।

ਦਸਵੇਂ ਗੁਰੂ ਸਾਹਿਬ ਜੀ ਦੇ ਗੁਰਪੁਰਬ ਮੌਕੇ ਸਜਾਇਆ ਨਗਰ ਕੀਰਤਨ
ਦਸਵੇਂ ਗੁਰੂ ਸਾਹਿਬ ਜੀ ਦੇ ਗੁਰਪੁਰਬ ਮੌਕੇ ਸਜਾਇਆ ਨਗਰ ਕੀਰਤਨ

By

Published : Jan 19, 2021, 8:45 PM IST

ਸੰਗਰੂਰ: ਇਤਿਹਾਸਕ ਕਸਬਾ ਅਮਰਗੜ੍ਹ ਵਿੱਚ ਸਰਬੰਸਦਾਨੀ ਅਤੇ ਸਿੱਖ ਪੰਥ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਸਜਾ ਕੇ ਨਗਰ ਕੀਰਤਨ ਅਮਰਗੜ੍ਹ ਦੇ ਗੁਰਦੁਆਰਾ ਸਿੰਘ ਸਭਾ ਤੋਂ ਰਵਾਨਗੀ ਲੈ ਕੇ ਗਿਆਨੀ ਜੈਲ ਸਿੰਘ ਕਲੋਨੀ ਅਮਰਗੜ੍ਹ ਤੋਂ ਹੋ ਕੇ ਦੇ ਬਜ਼ਾਰ ਵਿੱਚੋਂ ਲੰਘਿਆ ਅਤੇ ਉਥੋਂ ਵਾਪਿਸ ਬਾਜ਼ਾਰ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ।

ਦਸਵੇਂ ਗੁਰੂ ਸਾਹਿਬ ਜੀ ਦੇ ਗੁਰਪੁਰਬ ਮੌਕੇ ਸਜਾਇਆ ਨਗਰ ਕੀਰਤਨ

ਨਗਰ ਕੀਰਤਨ ਦੌਰਾਨ ਡਾ. ਜਗਮੋਹਨ ਸਿੰਘ ਅਤੇ ਦਰਸ਼ਨ ਸਿੰਘ ਵੱਲੋਂ ਗੁਰਬਾਣੀ ਦਾ ਕੀਰਤਨ ਸੰਗਤਾਂ ਨੂੰ ਸਰਬਣ ਕਰਵਾਇਆ ਗਿਆ। ਬੈਂਡ ਵਾਜੇ ਵਾਲਿਆਂ ਅਤੇ ਗੱਤਕਾ ਪਾਰਟੀ ਨੇ ਵੀ ਆਪਣੀ ਕਲਾ ਦੇ ਜੌਹਰ ਦਿਖਾਏ।

ਇਸ ਮੌਕੇ ਸੰਬੋਧਨ ਕਰਦਿਆਂ ਭਾਈ ਦਰਸ਼ਨ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈਆਂ ਦੇਣ ਸਮੇਤ ਦਿੱਲੀ 'ਚ ਚੱਲ ਰਹੇ ਕਿਸਾਨੀ ਮੋਰਚੇ ਵਿੱਚ ਕਿਸਾਨਾਂ ਦੀ ਜਿੱਤ ਲਈ ਦੇਸ਼ ਦੀਆਂ ਸੰਗਤਾਂ ਨੂੰ ਵਾਹਿਗੁਰੂ ਅੱਗੇ ਅਰਦਾਸ ਕਰਨ ਲਈ ਅਪੀਲ ਕੀਤੀ। ਇਸ ਮੌਕੇ ਡਾ. ਜਗਮੋਹਨ ਸਿੰਘ ਨੇ ਵੀ ਪੂਰੀ ਲੋਕਾਈ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।

ABOUT THE AUTHOR

...view details