ਪੰਜਾਬ

punjab

ਮਲੇਰਕੋਟਲਾ 'ਚ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਹੱਕ 'ਚ ਨੰਬਰਦਾਰਾਂ ਨੇ ਕੱਢੀ ਰੈਲੀ

ਮਲੇਰਕੋਟਲਾ ਪੰਜਾਬ ਨੰਬਰਦਾਰ ਯੂਨੀਅਨ ਨੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦਿੰਦੇ ਹੋਏ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ। ਨੰਬਰਦਾਰਾਂ ਨੇ ਕਿਹਾ ਕਿ ਕਿਸਾਨ ਜੋ ਵੀ ਸੰਘਰਸ਼ ਕਰਨਗੇ ਉਹ ਉਸ ਵਿੱਚ ਸਾਥ ਦੇਣਗੇ।

By

Published : Oct 12, 2020, 4:37 PM IST

Published : Oct 12, 2020, 4:37 PM IST

ਮਲੇਰਕੋਟਲਾ 'ਚ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਹੱਕ 'ਚ ਨੰਬਰਦਾਰਾਂ ਨੇ ਕੱਢੀ ਰੈਲੀ
ਮਲੇਰਕੋਟਲਾ 'ਚ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਹੱਕ 'ਚ ਨੰਬਰਦਾਰਾਂ ਨੇ ਕੱਢੀ ਰੈਲੀ

ਸੰਗਰੂਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ ਅਤੇ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵੱਖ-ਵੱਖ ਜਥੇਬੰਦੀਆਂ ਅਤੇ ਆਮ ਲੋਕਾਂ ਨੇ ਵੀ ਕਿਸਾਨਾਂ ਨੂੰ ਸੰਘਰਸ਼ ਵਿੱਚ ਸਮਰਥਨ ਦਿੱਤਾ ਹੋਇਆ ਹੈ। ਸੋਮਵਾਰ ਨੂੰ ਮਲੇਰਕੋਟਲਾ ਸ਼ਹਿਰ ਵਿੱਚ ਪੰਜਾਬ ਨੰਬਰਦਾਰ ਯੂਨੀਅਨ ਨੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦਿੰਦੇ ਹੋਏ ਸਾਥ ਦੇਣ ਦਾ ਐਲਾਨ ਕੀਤਾ ਹੈ।

ਮਲੇਰਕੋਟਲਾ 'ਚ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਹੱਕ 'ਚ ਨੰਬਰਦਾਰਾਂ ਨੇ ਕੱਢੀ ਰੈਲੀ

ਨੰਬਰਦਾਰਾਂ ਨੇ ਕਿਸਾਨਾਂ ਨੂੰ ਹਮਾਇਤ ਦਿੰਦੇ ਹੋਏ ਸ਼ਹਿਰ ਵਿੱਚ ਇੱਕ ਰੋਸ ਰੈਲੀ ਕੀਤੀ। ਰੈਲੀ ਦੌਰਾਨ ਭਰਵੀਂ ਗਿਣਤੀ ਵਿੱਚ ਇਕੱਤਰ ਹੋਏ ਨੰਬਰਦਾਰਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਰਾਜ ਸਿੰਘ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਖੇਤੀ ਮਾਰੂ ਨੀਤੀਆਂ ਲੈ ਕੇ ਆਈ ਹੈ, ਉਸ ਵਿਰੁੱਧ ਉਹ ਕਿਸਾਨਾਂ ਨਾਲ ਡੱਟ ਕੇ ਖੜੇ ਹਨ, ਜਿਸ ਤਹਿਤ ਸੋਮਵਾਰ ਨੂੰ ਪੰਜਾਬ ਭਰ ਦੇ ਨੰਬਰਦਾਰਾਂ ਨਾਲ ਸੂਬਾ ਪ੍ਰਧਾਨ ਵੀ ਪੁੱਜੇ ਅਤੇ ਰੋਸ ਰੈਲੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜੋ ਵੀ ਸੰਘਰਸ਼ ਕਰੇਗਾ, ਨੰਬਰਦਾਰ ਵੀ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ। ਕਿਸਾਨ ਜਿਥੇ ਵੀ ਧਰਨਾ ਲਾਉਣਗੇ, ਉਹ ਵੀ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਧਰਨੇ-ਪ੍ਰਦਰਸ਼ਨ ਕਰਨਗੇ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ਨਵੇਂ ਖੇਤੀ ਕਾਨੂੰਨ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਪੰਜਾਬ ਦੇ ਸਮੂਹ ਨੰਬਰਦਾਰ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਣਗੇ ਤੇ ਇਸ ਦਾ ਵਿਰੋਧ ਕਰਨਗੇ।

ABOUT THE AUTHOR

...view details