ਸੰਗਰੂਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ਵਿਖੇ ਹੋ ਰਹੇ ਰੋਸ ਪ੍ਰਦਰਸ਼ਨਾਂ 'ਚ ਸ਼ਾਮਲ ਹੋਣ ਲਈ ਮੰਗਲਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ 700 ਦੇ ਕਰੀਬ ਕਿਸਾਨ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਝੰਡੇ ਥੱਲੇ ਦਿੱਲੀ ਲਈ ਰਵਾਨਾ ਹੋ ਗਏ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ 700 ਦੇ ਕਰੀਬ ਕਿਸਾਨ ਦਿੱਲੀ ਦੇ ਸ਼ਾਹੀਨ ਬਾਗ ਲਈ ਹੋਏ ਰਵਾਨਾ - ਦਿੱਲੀ ਦੇ ਸ਼ਾਹੀਨ ਬਾਗ 'ਚ ਪ੍ਰਦਰਸ਼ਨ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ਵਿਖੇ ਹੋ ਰਹੇ ਰੋਸ ਪ੍ਰਦਰਸ਼ਨਾਂ 'ਚ ਸ਼ਾਮਲ ਹੋਣ ਲਈ ਮੰਗਲਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ 700 ਦੇ ਕਰੀਬ ਕਿਸਾਨ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਝੰਡੇ ਥੱਲੇ ਦਿੱਲੀ ਲਈ ਰਵਾਨਾ ਹੋ ਗਏ ਹਨ।
ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਨੇ ਕਿਹਾ ਕਿ ਇਸ ਕਾਨੂੰਨ ਰਾਹੀਂ ਧਰਮ ਨੂੰ ਮੁੱਦਾ ਬਣਾ ਕੇ ਕੇਂਦਰ ਦੀ ਮੋਦੀ ਸਰਕਾਰ ਨੇ ਘੱਟ ਗਿਣਤੀ ਮੁਸਲਿਮ ਭਾਈਚਾਰੇ 'ਤੇ ਹਮਲਾ ਸ਼ੁਰੂ ਕੀਤਾ ਹੈ। ਅਜਿਹਾ ਕਰਕੇ ਇਹ ਸਰਕਾਰ ਭਾਰਤ ਦੇ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਸੀਏਏ ਨੂੰ ਲੈ ਕੇ ਬਾਕੀ ਧਰਮਾਂ ਦੇ ਲਈ ਮੁਸ਼ਕਿਲ ਖੜ੍ਹੀ ਹੋ ਰਹੀ ਹੈ। ਭਾਰਤ ਇੱਕ ਲੋਕਤੰਤਰ ਦੇਸ਼ ਹੈ ਅਤੇ ਹਰ ਇੱਕ ਇਨਸਾਨ ਨੂੰ ਇੱਥੇ ਆਪਣੀ ਮੰਗ 'ਤੇ ਗੱਲ ਕਹਿਣ ਦਾ ਹੱਕ ਹੈ ਅਤੇ ਇਸ ਦੇ ਚੱਲਦੇ ਹੀ ਸੰਗਰੂਰ ਤੋਂ ਕਿਸਾਨ ਜਥੇਬੰਦੀ ਸ਼ਹੀਨ ਬਾਗ ਵਿਖੇ ਪਹੁੰਚ ਰਹੀ ਹੈ।