ਸੰਗਰੂਰ: ਪੰਜਾਬ ਭਰ ਤੋਂ ਵੱਡੀ ਗਿਣਤੀ 'ਚ NHM ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਲਈ ਪਹੁੰਚੇ । ਜਿਸ 'ਚ NHM ਮਹਿਲਾ ਮੁਲਾਜ਼ਮਾਂ ਦੀ ਪੁਲਿਸ ਨਾਲ ਜ਼ਬਰਦਸ਼ਤ ਝੜਪ ਹੋ ਗਈ।
CM ਕੋਠੀ ਦੇ ਬਾਹਰ NHM ਮੁਲਾਜ਼ਮਾਂ ਦੀ ਪੁਲਿਸ ਨਾਲ ਝੜਪ - NHM employees clash with the police
ਪੰਜਾਬ ਭਰ ਤੋਂ ਵੱਡੀ ਗਿਣਤੀ 'ਚ NHM ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਲਈ ਪਹੁੰਚੇ । ਜਿਸ 'ਚ NHM ਮਹਿਲਾ ਮੁਲਾਜ਼ਮਾਂ ਦੀ ਪੁਲਿਸ ਨਾਲ ਜ਼ਬਰਦਸ਼ਤ ਝੜਪ ਹੋ ਗਈ।
ਐਨ.ਐਚ.ਐਮ ਮੁਲਾਜ਼ਮਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪਿਛਲੇ 15 ਸਾਲਾਂ ਤੋਂ ਮਹੀਨਾਵਾਰ 7000 ਤੋਂ 12000 ਤਨਖਾਹ 'ਤੇ ਕੰਮ ਕਰ ਰਹੇ ਹਾਂ, ਜਿਸ ਨਾਲ ਸਾਡੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੈ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਸਾਡੇ ਨਾਲ ਵਾਅਦੇ ਕੀਤੇ ਹਨ | ਤੁਹਾਨੂੰ ਪੱਕਾ ਕੀਤਾ ਜਾਵੇਗਾ, ਅਸੀਂ ਕਰੋਨਾ ਦੇ ਸਮੇਂ ਵਿੱਚ ਆਪਣੇ ਬੱਚਿਆਂ ਨਾਲ ਕੰਮ ਕੀਤਾ ਹੈ, ਅਸੀਂ ਚਾਹੁੰਦੇ ਹਾਂ ਕਿ ਸਰਕਾਰ ਸਾਨੂੰ ਪੱਕਾ ਕਰੇ, ਉਹ ਮੁਲਾਜ਼ਮਾਂ ਦਾ ਹਾਲ ਕਿਉਂ ਨਹੀਂ ਪੁੱਛਦੇ, ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੇ ਤਾਂ ਸੰਘਰਸ਼ ਤੇਜ਼ ਕਰਾਂਗੇ।
ਇਹ ਵੀ ਪੜ੍ਹੋ;-CM ਕੋਠੀ ਦੇ ਬਾਹਰ NHM ਮੁਲਾਜ਼ਮਾਂ ਦੀ ਪੁਲਿਸ ਨਾਲ ਝੜਪ