ਸੰਗਰੂਰ : ਮਲੇਰਕੋਟਲਾ ਦੇ ਮੈਰਿਜ ਪੈਲੇਸ ਵਿੱਚ ਪਰਿਵਾਰ 'ਚ ਵਿਆਹ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿੱਚ ਬਦਲ ਗਈ ਜਦੋਂ ਕੁੱਝ ਅਣਪਛਾਤੇ ਲੋਕਾਂ ਨੇ ਵਿਆਹ ਵਾਲੇ ਮੁੰਡੇ ਦੇ ਭਰਾ ਉੱਤੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਇਸ ਹਾਦਸੇ ਵਿੱਚ 1 ਦੀ ਮੌਤ ਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ।
ਜਾਣਕਾਰੀ ਮੁਤਾਬਕ ਸ਼ਹਿਰ ਦੇ ਮੈਰਿਜ ਪੈਲੇਸ ਵਿੱਚ ਇੱਕ ਪਰਿਵਾਰ ਵਿਆਹ ਦੀ ਖੁਸ਼ੀਆਂ ਮਨਾ ਰਿਹਾ ਸੀ ਕਿ ਅਚਾਨਕ ਕੁੱਝ ਅਣਪਛਾਤੇ ਲੋਕਾਂ ਉਥੇ ਆ ਕੇ ਵਿਆਹ ਵਾਲੇ ਮੁੰਡੇ ਦੇ ਭਰਾ ਅਬਦੁਲ ਰਸ਼ੀਦ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਾਦਸੇ ਵਿੱਚ ਅਬਦੁਲ ਰਸ਼ੀਦ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਇਲਾਜ ਦੌਰਾਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਇਸ ਮਾਮਲੇ ਦੀ ਸ਼ਿਕਾਇਤ ਦਿੱਤੀ ਗਈ ਹੈ।