ਸੰਗਰੂਰ: ਪੰਜਾਬ 'ਚ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਸਿਆਸੀ ਆਗੂਆਂ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਦਾ ਵਿਰੋਧ ਵੀ ਹੋ ਰਿਹਾ ਹੈ। ਹੁਣ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਦਾ ਪਿੰਡ ਨਮੋਲ 'ਚ ਚੋਣ ਪ੍ਰਚਾਰ ਦੌਰਾਨ ਵਿਰੋਧ ਹੋਇਆ ਹੈ।
ਸੰਗਰੂਰ 'ਚ ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦਾ ਵਿਰੋਧ - ਸੰਗਰੂਰ
ਸੰਗਰੂਰ ਦੇ ਪਿੰਡ ਨਮੋਲ 'ਚ ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦਾ ਲੋਕਾਂ ਨੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜ ਸਾਲਾਂ ਚ ਉਨ੍ਹਾਂ ਦੇ ਪਿੰਡ ਲਈ ਕੁੱਝ ਨਹੀਂ ਕੀਤਾ।
bhagwant maan
ਪਿੰਡ ਵਾਲਿਆਂ ਨੇ ਭਗਵੰਤ ਮਾਨ ਤੋਂ ਵੱਖ-ਵੱਖ ਪਿੰਡਾਂ ਨੂੰ ਪਹਿਲ ਦੇ ਅਧਾਰ 'ਤੇ ਗ੍ਰਾਂਟ ਦੇਣ ਅਤੇ ਉਨ੍ਹਾਂ ਦੇ ਪਿੰਡ ਨੂੰ ਵਾਂਝਾ ਰੱਖਣ 'ਤੇ ਸਵਾਲ ਕੀਤੇ। ਪਿੰਡ ਦੇ ਲੋਕਾਂ ਨੇ ਕਿਹਾ ਕਿ ਭਗਵੰਤ ਮਾਨ ਦੇ ਜਿਸ ਪਿੰਡ 'ਚ ਰਿਸ਼ਤੇਦਾਰ ਹਨ ਉੱਥੇ ਪੱਕੀਆਂ ਸੜਕਾਂ ਹਨ ਪਰ ਉਨ੍ਹਾਂ ਦੇ ਪਿੰਡ ਨੂੰ ਕੁੱਝ ਵੀ ਨਹੀਂ ਦਿੱਤਾ ਗਿਆ। ਇਸੇ ਨੂੰ ਲੈ ਕੇ ਪਿੰਡ ਵਾਲਿਆਂ ਨੇ ਭਗਵੰਤ ਮਾਨ ਦਾ ਕਾਫ਼ੀ ਵਿਰੋਧ ਕੀਤਾ।
ਵੀਡੀਓ
ਉੱਥੇ ਹੀ ਭਗਵੰਤ ਮਾਨ ਨੇ ਕਿਹਾ ਕਿ ਉਸਨੂੰ ਖੁਸ਼ੀ ਹੈ ਕਿ ਘੱਟੋ-ਘੱਟ ਲੋਕ ਸਵਾਲ ਤਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਲੀਡਰਾਂ ਅੱਗੇ ਆਪਣੇ ਹੱਕਾਂ ਨੂੰ ਲੈ ਕੇ ਸਵਾਲ ਪੁੱਛ ਰਹੇ ਹਨ, ਵਧੀਆ ਗੱਲ ਹੈ।