ਸੰਗਰੂਰ: ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਪ੍ਰਕਾਸ਼ ਪੂਰਬ ਮੌਕੇ ਸ਼ਾਮਲ ਹੋਣ ਲਈ ਲਹਿਰਾਗਾਗ ਪਹੁੰਚੇ। ਇਸ ਉਪਰੰਤ ਪਰਮਿੰਦਰ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮੁੱਦੇ ‘ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨਾਲ ਹਾਲੇ ਤੱਕ ਕੋਈ ਗੱਲਬਾਤ ਨਹੀਂ ਕੀਤੀ ਹੈ।
'ਕਿਸਾਨੀ ਸੰਘਰਸ਼ ਨੂੰ ਹਰੇਕ ਪਾਰਟੀ ਦਾ ਸਮਰਥਨ ਜ਼ਰੂਰੀ' - ਕਿਸਾਨੀ ਸੰਘਰਸ਼
ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮੁੱਦੇ ‘ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਜੇ ਤੱਕ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਹੈ।
ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੇਮੋਕ੍ਰੇਟਿਕ ਪਾਰਟੀ ਕਿਸਾਨਾਂ ਦੇ ਨਾਲ ਹੈ ਤੇ ਉਹ ਕਿਸਾਨਾਂ ਦੀ ਹਿਮਾਇਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ 'ਤੇ ਲਾਗੂ ਕੀਤੇ ਗਏ ਕਾਨੂੰਨ ਕਿਸਾਨੀ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾ ਸਕਦਾ ਹੈ। ਇਸ ਲਈ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ ਕਿਸਾਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਅਸ਼ਵਨੀ ਸ਼ਰਮਾ 'ਤੇ ਹੋਏ ਜਾਨਲੇਵਾ ਹਮਲੇ ਦਾ ਵਿਰੋਧ ਕੀਤਾ ਤੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਹਰ ਪਾਰਟੀ ਦਾ ਸਮਰਥਨ ਕਰਨਾ ਬਹੁਤ ਜ਼ਰੂਰੀ ਹੈ।