ਪੰਜਾਬ

punjab

ETV Bharat / state

ਪਰਮਿੰਦਰ ਸਿੰਘ ਢੀਂਡਸਾ ਨੇ ਹੜ੍ਹ ਪੀੜਤਾਂ ਲਈ ਮੰਗੀ ਮਦਦ - ਪਰਮਿੰਦਰ ਸਿੰਘ ਢੀਂਡਸਾ ਨੇ ਹੜ੍ਹ ਪੀੜਤਾਂ ਲਈ ਮੰਗੀ ਮਦਦ

ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਪਾਰਟੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਤੋਂ ਵੀ ਮਦਦ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਰੁਪਏ ਜਲਦ ਤੋਂ ਜਲਦ ਖ਼ਰਚ ਕਰੇ ਤਾਂ ਜੋ ਕੇਂਦਰ ਸਰਕਾਰ ਹੋਰ ਫੰਡ ਜਾਰੀ ਕਰ ਸਕੇ।

ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ

By

Published : Aug 26, 2019, 1:07 PM IST

ਸੰਗਰੂਰ: ਪੰਜਾਬ 'ਚ ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਪਏ ਭਾਰੀ ਮੀਂਹ ਕਾਰਨ ਜਿੱਥੇ ਜਨਜੀਵਨ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਲੋਕ ਖਾਣ ਪੀਣ ਦੀਆਂ ਮੁੱਢਲੀ ਵਸਤਾਂ ਤੋਂ ਵੀ ਸੱਖਣੇ ਰਹਿ ਗਏ ਹਨ। ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਇਲਾਕਿਆਂ 'ਚ ਵਸੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ, ਅਤੇ ਰਾਜਨੀਤਕ ਪਾਰਟੀਆਂ ਸਣੇ ਆਮ ਲੋਕਾਂ ਵੱਲੋਂ ਵੀ ਮਦਦ ਦੀ ਮੰਗ ਕੀਤੀ ਜਾ ਰਹੀ ਹੈ। ਹੜ੍ਹ ਦੀ ਮਾਰ ਹੇਠ ਫਸਲਾਂ ਦੇ ਨਾਲ-ਨਾਲ ਪਸ਼ੂ ਜੀਵਨ ਵੀ ਆਇਆ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਆਮ ਲੋਕਾਂ ਕੋਲ ਰਸਦ ਪਹੁੰਚ ਚੁੱਕੀ ਹੈ ਪਰ ਉਨ੍ਹਾਂ ਨੂੰ ਹੁਣ ਪਸ਼ੂਆਂ ਦੇ ਚਾਰੇ ਦੀ ਘਾਟ ਪੈ ਰਹੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਚਾਰੇ ਅਤੇ ਤੂੜੀ ਦੀ ਕਮੀ ਨੂੰ ਪੂਰਾ ਕਰਨ ਲਈ ਆਪਣੇ ਅਕਾਲੀ ਵਰਕਰਾਂ ਤੋਂ ਪਸ਼ੂ ਚਾਰੇ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਭਾਰੀ ਗਿਣਤੀ ਦੇ ਵਿਚ ਚਾਰਾ ਜਮਾ ਹੋ ਗਿਆ ਹੈ ਤੇ ਅੱਜ 30 ਟਰਾਲੀਆਂ ਪ੍ਰਭਾਵਿਤ ਇਲਾਕਿਆਂ 'ਚ ਭੇਜੀਆਂ ਜਾਣਗੀਆਂ।

ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ
ਢੀਂਡਸਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਕਿ ਕੇਂਦਰ ਸਰਕਾਰ ਹਰ ਸਾਲ ਸੂਬਿਆਂ ਨੂੰ ਕੁਦਰਤੀ ਆਫ਼ਤਾਂ ਦੇ ਲਈ ਰਾਹਤ ਫੰਡ ਦਿੰਦੀ ਹੈ ਜਿਸਦੀ ਰਾਸ਼ੀ 400 ਤੋਂ 500 ਕਰੋੜ ਤਕ ਹੁੰਦੀ ਹੈ, ਪਰ ਸੂਬਾ ਸਰਕਾਰ ਵੱਲੋਂ ਇਸ ਰਾਸ਼ੀ ਨੂੰ ਲੋਕਾਂ ਦੀ ਮਦਦ ਲਈ ਖ਼ਰਚ ਨਹੀਂ ਕੀਤਾ ਜਾ ਰਿਹਾ ਸਗੋਂ ਉਲਟਾ ਕੇਂਦਰ ਸਰਕਾਰ ਨੂੰ ਹੀ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਜਲਦੀ ਤੋਂ ਜਲਦੀ ਪੈਸੇ ਖਰਚੇ ਤਾਂ ਜੋ ਕੇਂਦਰ ਸਰਕਾਰ ਹੋਰ ਵੀ ਫੰਡ ਜਾਰੀ ਕਰ ਸਕੇ।

ਇਹ ਵੀ ਪੜ੍ਹੋ- ਪਿੰਡ ਟਾਂਡੀਵਾਲਾ ਦਾ ਟੁੱਟਿਆ ਬਨ੍ਹ, ਪ੍ਰਸ਼ਾਸਨ ਦੀ ਮੁਸਤੈਦੀ ਕਾਰਨ ਟਲਿਆ ਖਤਰਾ
ਜ਼ਿਕਰਯੋਗ ਹੈ ਕਿ ਪੰਜਾਬ 'ਚ ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਪਏ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਇਲਾਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਮਦਦ ਲਈ ਰਾਜਨੀਤਕ ਪਾਰਟੀਆਂ ਦੇ ਨਾਲ ਨਾਲ ਆਮ ਲੋਕਾਂ ਤੋਂ ਵੀ ਭਰਵਾਂ ਸਹਿਯੋਗ ਮਿਲ ਰਿਹਾ ਹੈ।

ABOUT THE AUTHOR

...view details