ਪੰਜਾਬ

punjab

ETV Bharat / state

ਚੰਗਾਲੀਵਾਲਾ ਕਾਂਡ ਦੀ ਹੋਵੇ ਜੁਡੀਸ਼ੀਅਲ ਜਾਂਚ: ਪਰਮਿੰਦਰ ਢੀਂਡਸਾ - sangrur latest news

ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਰਹਿਣ ਵਾਲੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ।

ਪਰਮਿੰਦਰ ਢੀਂਡਸਾ

By

Published : Nov 18, 2019, 1:16 PM IST

ਸੰਗਰੂਰ: ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਰਹਿਣ ਵਾਲੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਮਾਮਲਾ ਭਖਦਾ ਜਾ ਰਿਹਾ ਹੈ। ਹਰ ਦਿਨ ਨਵੇਂ ਸਵਾਲ ਖੜ੍ਹੇ ਹੁੰਦੇ ਹੋਏ ਦਿਖਾਈ ਦੇ ਰਹੇ ਹਨ, ਜਿੱਥੇ ਕਿ ਹੁਣ ਲਹਿਰਾਗਾਗਾ ਤੋਂ ਵਿਧਾਇਕ ਅਤੇ ਸੀਨੀਅਰ ਅਕਾਲੀ ਦਲ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਰਚਾ ਦਰਜ ਕਰਨ ਵਿੱਚ ਜਾਣਬੁੱਝ ਕੇ ਦੇਰੀ ਹੋਈ ਹੈ ਜਾ ਰਾਜਨੀਤਿਕ ਦਬਾਅ ਕਰਕੇ ਹੋਈ ਹੈ, ਇਸ ਦੀ ਡੁੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਵੇਖੋ ਵੀਡੀਓ

ਪਰਮਿੰਦਰ ਸਿੰਘ ਢੀਂਡਸਾ ਨੇ ਇਹ ਵੀ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਜਿਸ ਤਰ੍ਹਾਂ ਦੇ ਨਾਲ ਕਈ ਦਿਨ ਤੱਕ ਪੀੜਤ ਦੇ ਪਰਿਵਾਰ ਨੂੰ ਹੀ ਇਹ ਪਤਾ ਨਹੀਂ ਚੱਲ ਸਕਿਆ ਕਿ ਜਗਮੇਲ ਦੀ ਕੁੱਟਮਾਰ ਤੋਂ ਬਾਅਦ ਉਹ ਕਿੱਥੇ ਰਿਹਾ ਤਾਂ ਇਹ ਵੀ ਇੱਕ ਸਾਜਿਸ਼ ਦਾ ਹਿੱਸਾ ਹੋ ਸਕਦਾ ਹੈ। ਇਸ ਦੇ ਨਾਲ ਹੀ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਦੇ ਨਾਲ ਪ੍ਰਸ਼ਾਸਨਿਕ ਅਤੇ ਪੁਲਿਸ ਦੀ ਢਿੱਲ ਮੱਠ ਦੇਖਣ ਨੂੰ ਮਿਲੀ ਹੈ ਉਸ ਦੀ ਜਾਂਚ ਹੋਣਾ ਜ਼ਰੂਰੀ ਹੈ।

ਇਹ ਵੀ ਪੜੋ: ਜਸਟਿਸ ਸ਼ਰਦ ਅਰਵਿੰਦ ਬੌਬੜੇ ਨੇ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਢੀਂਡਸਾ ਨੇ ਪਰਿਵਾਰ ਦੀ ਹਮਾਇਤ ਵਿੱਚ ਆਉਂਦੇ ਹੋਏ ਪਰਿਵਾਰ ਦੇ ਲਈ ਸਰਕਾਰ ਤੋਂ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਵੀ ਰੱਖੀ ਹੈ।

ABOUT THE AUTHOR

...view details