ਬਰਨਾਲਾ : ਪੰਜਾਬ ਵਿੱਚ ਕਿਸਾਨਾਂ ਵੱਲੋਂ 1 ਜੂਨ ਨੂੰ ਝੋਨੇ ਦੀ ਬਿਜਾਈ ਕਰਨ ਦੀ ਚੇਤਾਵਨੀ ਦਿੱਤੀ ਗਈ ਸੀ ਜਿਸ ਤਹਿਤ ਸੂਬੇ ਵਿੱਚ ਕਿਸਾਨ 5 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨਗੇ। ਇਸ ਦਾ ਕਾਰਨ ਇਹ ਹੈ ਕਿ ਝੋਨੇ ਦੀ ਬਿਜਾਈ 'ਚ ਦੇਰੀ ਹੋਣ ਨਾਲ ਝੋਨੇ ਦੀ ਫ਼ਸਲ ਵਿੱਚ ਨਮੀ ਆ ਜਾਂਦੀ ਹੈ ਜਿਸ ਕਾਰਨ ਕਿਸਾਨਾਂ ਨੂੰ ਕਮਿਸ਼ਨ ਏਜੰਟ ਪ੍ਰੇਸ਼ਾਨ ਕਰਦੇ ਹਨ।
ਬਿਜਲੀ ਮਹਿਕਮੇ ਨੂੰ ਮੰਗ-ਪੱਤਰ ਦਿੰਦੇ ਹੋਏ ਕਿਸਾਨ। ਜਾਣਕਾਰੀ ਮੁਤਾਬਕ ਸਰਕਾਰ ਨੇ ਕਿਸਾਨਾਂ ਨੂੰ 13 ਜੂਨ ਤੋਂ ਹੀ ਝੋਨਾ ਲਗਾਉਣ ਦੇ ਹੁਕਮ ਦਿੱਤੇ ਸਨ। ਚੋਣਾਂ ਤੋਂ ਪਹਿਲਾਂ ਸਰਕਾਰ ਨੇ ਇਹ ਵਾਅਦਾ ਵੀ ਕੀਤਾ ਸੀ ਕਿ ਝੋਨੇ ਦੀ ਬਿਜਾਈ ਦੌਰਾਨ ਸਰਕਾਰ ਕਿਸਾਨਾਂ ਨੂੰ 8 ਤੋਂ 10 ਘੰਟੇ ਤੱਕ ਬਿਜਲੀ ਮੁਹੱਈਆ ਕਰਵਾਏਗੀ।
ਝੋਨੇ ਦੀ ਬਿਜਾਈ ਨੂੰ ਲੈ ਕੇ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸੀਨੀਅਰ ਇੰਜੀਨੀਅਰ ਨੂੰ ਮੰਗ ਪੱਤਰ ਦੇ ਕੇ ਆਗਾਹ ਕੀਤਾ ਕਿ ਕਿਸਾਨ 5 ਜੂਨ ਤੋਂ ਹੀ ਝੋਨੇ ਦੀ ਬਿਜਾਈ ਸ਼ੁਰੂ ਕਰ ਰਹੇ ਹਨ। ਪਰ ਝੋਨੇ ਦੀ ਬਿਜਾਈ ਨੂੰ ਲੈ ਕੇ ਸੂਬਾ ਸਰਕਾਰ ਦੇ ਵਾਅਦੇ ਵਫ਼ਾ ਹੁੰਦੇ ਨਜ਼ਰ ਨਹੀਂ ਆ ਰਹੇ ਕਿਉਂਕਿ ਬਿਜਲੀ ਮਹਿਕਮੇ ਨੂੰ ਸੂਬਾ ਸਰਕਾਰ ਵੱਲੋਂ ਕੋਈ ਲਿਖਤੀ ਨੋਟਿਸ ਨਹੀਂ ਆਇਆ ਹੈ।
ਕਿਸਾਨ ਯੂਨੀਅਨ ਨੇ ਕਿਹਾ ਕਿ ਕਿਸਾਨ ਨੂੰ 5 ਜੂਨ ਤੋਂ ਹੀ ਝੋਨੇ ਦੀ ਬਿਜਾਈ ਕਰਨਗੇ ਅਤੇ ਜੇ ਕੋਈ ਅਧਿਕਾਰੀ ਖੇਤਾਂ ਵਿੱਚ ਕਿਸੇ ਵੀ ਕਿਸਾਨ ਵਿਰੁੱਧ ਕਾਰਵਾਈ ਕਰਨ ਆਇਆ ਤਾਂ ਉਸ ਨੂੰ ਖੇਤ ਵਿੱਚ ਹੀ ਬੰਦੀ ਬਣਾ ਲਿਆ ਜਾਵੇਗਾ। ਉਨ੍ਹਾ ਕਿਹਾ ਕਿ ਕਿਸਾਨ ਨੂੰ ਉਦੋਂ ਤੱਕ ਨਹੀਂ ਛੱਡਿਆ ਜਾਵੇਗਾ ਜਦ ਤੱਕ ਝੋਨੇ ਦੀ ਬਿਜਾਈ ਪੂਰੀ ਨਹੀਂ ਹੋ ਜਾਂਦੀ। ਇਸ ਦੀ ਜਿੰਮੇਵਾਰ ਸਰਕਾਰ ਖ਼ੁਦ ਹੋਵੇਗੀ।