ਮਲੇਰਕੋਟਲਾ: ਸ਼ਹਿਰ ਵਿੱਚ ਲਗਾਤਾਰ ਸੀਏਏ ਅਤੇ ਐਨਆਰਸੀ ਨੂੰ ਲੈ ਕੇ ਵਿਰੋਧ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਇੱਕ ਵਾਰ ਮੁੜ ਸੀਪੀਆਈਐੱਮ ਭਾਵ ਕਿ ਕਾਮਰੇਡਾਂ ਵੱਲੋਂ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਰੋਸ ਪ੍ਰਦਰਸ਼ਨ ਧਰਨੇ ਵਿੱਚ ਤਬਦੀਲ ਹੋ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਤੌਰ 'ਤੇ ਅਸਾਮ ਸੂਬੇ ਦੇ ਸਾਬਕਾ ਸਾਂਸਦ ਮੁਹੰਮਦ ਸਲੀਮ ਪਹੁੰਚੇ।
ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਆਂਗਨਵਾੜੀ ਵਰਕਰ ਤੇ ਹੈਲਪਰਾਂ ਨੇ ਪਹੁੰਚ ਕੀਤੀ। ਇਸ ਮੌਕੇ ਸਥਾਨਕ ਲੋਕਾਂ ਅਤੇ ਆਂਗਣਵਾੜੀ ਵਰਕਰਾਂ ਦਾ ਆਖਣਾ ਸੀ ਕਿ ਜਦੋਂ ਤੱਕ ਇਹ ਧਰਮ ਦੀ ਰਾਜਨੀਤੀ ਕੀਤੀ ਜਾਵੇਗੀ ਤੇ ਕਾਨੂੰਨ ਵਾਪਸ ਨਹੀਂ ਹੋਵੇਗਾ, ਉਦੋਂ ਤੱਕ ਲੋਕ ਸੜਕਾਂ 'ਤੇ ਉਤਰ ਕੇ ਧਰਨੇ ਪ੍ਰਦਰਸ਼ਨ ਕਰਦੇ ਰਹਿਣਗੇ। ਇਸ ਦੇ ਚਲਦਿਆਂ ਕੇਂਦਰ ਨੂੰ ਜਲਦੀ ਨਵਾਂ ਕਾਨੂੰਨ ਵਾਪਸ ਲੈਣਾ ਚਾਹੀਦਾ ਹੈ।