ਸੰਗਰੂਰ: 'ਆਪ' ਸਰਕਾਰ ਵੱਲੋਂ ਵੋਟਾਂ ਤੋਂ ਪਹਿਲਾ ਪੰਜਾਬ ਵਿੱਚ ਕੋਈ ਵੀ ਧਰਨਾ ਨਾ ਲੱਗਣ ਦੀ ਗੱਲ ਆਖੀ ਗਈ ਸੀ। ਪਰ ਪੰਜਾਬ ਵਿੱਚ ਧਰਨੇ ਲਗਾਤਾਰ ਜਾਰੀ ਹਨ। ਇਸੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਆਪਣੀਆਂ ਮੰਗਾਂ ਸਬੰਧੀ ਧਰਨਾ ਲਗਾਇਆ ਗਿਆ ਸੀ, ਜਿਸ ਦੌਰਾਨ ਪੁਲਿਸ ਵਲੋਂ ਪੇਂਡੂ 'ਤੇ ਖੇਤ ਮਜ਼ਦੂਰਾਂ ਉੱਤੇ ਜੰਮ੍ਹ ਕੇ ਲਾਠੀਆਂ ਵਰ੍ਹਾਈਆਂ (Police lathi charged farm laborers in Sangrur) ਗਈਆਂ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਆਗੂ ਅਮਿਤ ਕੌਰ ਨੇ ਦੱਸਿਆ ਕਿ ਅੱਜ ਬੁੱਧਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀ ਮੀਟਿੰਗ ਵਿੱਚ ਸਰਕਾਰ ਨੇ ਵਾਅਦੇ ਕੀਤੇ ਸਨ ਕਿ ਉਹਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਪਰ ਪੰਜਾਬ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹਨਾਂ ਦੇ ਉਪਰ ਲਾਠੀਚਾਰਜ ਕੀਤਾ ਗਿਆ ਤੇ ਬੁਜ਼ੁਰਗਾਂ ਅਤੇ ਲੜਕੀਆਂ ਨੂੰ ਬੁਰੀ ਤਰਾਂ ਕੁੱਟਿਆ ਗਿਆ। ਮਹਿਲਾਵਾਂ ਅਤੇ ਬਜ਼ੁਰਗ ਔਰਤਾਂ ਦੀਆਂ ਚੁੰਨੀਆਂ ਉਤਾਰੀਆਂ ਗਈਆਂ ਵੈਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਪ੍ਰਦਰਸ਼ਨ ਕਰ ਰਹੀਆਂ ਭੈਣਾਂ ਨੂੰ ਆਪਣੀ ਭੈਣ ਮੰਨਦੇ ਹਨ, ਪਰ ਇੱਥੇ ਕੁੱਝ ਹੋਰ ਹੀ ਦੇਖਣ ਨੂੰ ਮਿਲਦਾ ਹੈ।