ਸੰਗਰੂਰ: ਸੂਬੇ ਭਰ 'ਚ ਲੱਗੇ ਕਰਫਿਊ ਅਤੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਮਾਸਕ ਪਾਉਣਾ ਅਤੇ ਸੋਸ਼ਲ ਡਿਸਟੈਂਸਿੰਗ ਬਣਾਏ ਰੱਖਣਾ ਲਾਜ਼ਮੀ ਹੈ। ਪਰ ਸੂਬੇ ਦੇ ਕਈ ਥਾਵਾਂ 'ਤੇ ਲੋਕ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦੇ ਨਜ਼ਰ ਨਹੀਂ ਆ ਰਹੇ। ਇਨ੍ਹਾਂ ਲੋਕਾਂ ਨੂੰ ਸਬਕ ਸਿਖਾਉਣ ਅਤੇ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਲਹਿਰਾਗਾਗਾ ਪੁਲਿਸ ਨੇ ਨਵਾਂ ਢੰਗ ਲੱਭਿਆ ਹੈ।
ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਹਾਰ ਪਾ ਕੇ ਕਰਵਾਇਆ ਜ਼ਿੰਮੇਵਾਰੀ ਦਾ ਅਹਿਸਾਸ - covid 19
ਲੋਕਾਂ ਨੂੰ ਜ਼ਿਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਲਹਿਰਾਗਾਗਾ ਪੁਲਿਸ ਨੇ ਲੋਕਾਂ ਦੇ ਗਲੇ 'ਚ ਹਾਰ ਪਾਏ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਸ਼ਨਿਵਾਰ ਸਵੇਰੇ ਲਹਿਰਾਗਾਗਾ 'ਚ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਵੱਖਰੇ ਢੰਗ ਨਾਲ ਪੇਸ਼ ਆਉਂਦੇ ਵੇਖਿਆ ਗਿਆ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਪੁਲਿਸ ਨੇ ਹਾਰ ਪਾਏ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੋਕਾਂ ਨੂੰ ਹਾਰ ਪਾਉਣਾ ਉਨ੍ਹਾਂ ਨੂੰ ਸ਼ਰਮਸਾਰ ਕਰਨਾ ਨਹੀਂ ਹੈ ਸੱਗੋਂ ਉਨ੍ਹਾਂ ਨੂੰ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਹੈ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਦਵਾਉਣਾ ਹੈ ਕਿ ਉਹ ਆਪਣੇ ਅਤੇ ਹੋਰਾਂ ਲੋਕਾਂ ਪ੍ਰਤੀ ਕਿੰਨੇ ਕੁ ਜਾਗਰੂਕ ਹਨ।
ਲੋਕਾਂ ਨੂੰ ਅਪੀਲ ਕਰਦਿਆਂ ਪੁਲਿਸ ਅਧਿਕਾਰੀ ਨੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਘਰ ਰਹਿਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਆਪਣਾ ਅਤੇ ਆਪਣਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।