ਸੰਗਰੂਰ: ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ‘ਤੇ ਸੰਗਰੂਰ ਵਿੱਚ ਪ੍ਰਸ਼ਾਸਨ ਵੱਲੋਂ ਭਾਰੀ ਜੁਰਮਾਨੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਹੁਣ ਤੱਕ 415 ਕਿਸਾਨਾਂ ਦੇ ਚਲਾਨ ਕੱਟੇ ਗਏ ਹਨ ਅਤੇ 10 ਲੱਖ 23 ਹਜ਼ਾਰ 500 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਕਿਹਾ ਕਿ ਅਸੀਂ ਜੇਲ੍ਹ ਜਾਣ ਲਈ ਤਿਆਰ ਹਾਂ। ਸਰਕਾਰ ਨੇ ਪਰਾਲੀ ਦਾ ਨਾ ਤਾਂ ਕੋਈ ਹੱਲ ਕੀਤਾ ਹੈ ਅਤੇ ਨਾ ਹੀ ਕੋਈ ਮੁਆਵਜ਼ਾ ਦਿੱਤਾ ਹੈ।
ਪਰਾਲੀ ਸਾੜਨ ਨੂੰ ਲੈ ਕੇ ਪ੍ਰਦੂਸ਼ਣ ਬੋਰਡ ਨੇ ਕਿਸਾਨਾਂ 'ਤੇ ਕੀਤੇ ਲੱਖਾਂ ਦੇ ਜੁਰਮਾਨੇ - stubble burning
ਸੰਗਰੂਰ ਵਿੱਚ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ‘ਤੇ ਭਾਰੀ ਜੁਰਮਾਨੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ। 415 ਕਿਸਾਨਾਂ ਦੇ ਚਲਾਨ ਕੱਟੇ ਗਏ ਹਨ ਅਤੇ 10 ਲੱਖ 23 ਹਜ਼ਾਰ 500 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਕਿਸਾਨਾਂ ਲਈ ਕੁਝ ਨਹੀਂ ਕੀਤਾ ਬਸ ਲਾਲਚ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਲੀ ਨੂੰ ਅੱਗ ਮਜ਼ਬੂਰੀ ਵਿੱਚ ਲਾ ਰਹੇ ਹਨ ਬਿਨ੍ਹਾਂ ਅੱਗ ਲਗਾਇਆ ਪਰਾਲੀ ਦਾ ਨਿਪਟਾਰਾ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਦੀ ਸਰਕਾਰ ਨੇ ਕਹਿ ਦਿੱਤਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਦਾ ਜੁਰਮਾਨਾ ਤੇ 5 ਸਾਲ ਦੀ ਜੇਲ੍ਹ ਦੀ ਸਜ਼ਾ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਚਾਹੇ ਜੇਲ੍ਹਾਂ ਵਿੱਚ ਸੁੱਟ ਦੇਵੇ ਅਸੀਂ ਜੇਲ੍ਹ ਜਾਣ ਨੂੰ ਤਿਆਰ ਹਾਂ ਪਰ ਜੁਰਮਾਨਾ ਨਹੀਂ ਭਰਾਂਗੇ, ਘੱਟੋ-ਘੱਟ ਸਾਨੂੰ ਜੇਲ੍ਹ ਵਿੱਚ ਖਾਣ ਨੂੰ ਰੋਟੀ ਤਾਂ ਮਿਲੇਗੀ। ਉਨ੍ਹਾਂ ਕਿਹਾ ਕਿ ਜੇ ਕੋਈ ਸਾਡੇ ਖੇਤਰ ਵਿੱਚ ਆਉਂਦਾ ਹੈ, ਤਾਂ ਅਸੀਂ ਉਸ ਨੂੰ ਬੰਧਕ ਬਣਾ ਲਵਾਂਗੇ।
ਐਸ.ਡੀ.ਓ ਸਚਿਨ ਸਿੰਗਲਾ ਨੇ ਕਿਹਾ ਕਿ ਲੁਧਿਆਣਾ ਵਿੱਚ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਹੈ ਜਿਥੋਂ ਦੀ ਸੈਟੇਲਾਈਟ ਦੀ ਇਮੇਜ ਕੈਪਚਰ ਹੁੰਦੀ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵਿੱਚ ਕੈਪਚਰ ਹੋਈ ਫੋਟੋਆਂ ਤੋਂ ਪਤਾ ਲੱਗ ਜਾਂਦਾ ਹੈ ਕਿ ਕਿੱਥੇ ਅੱਗ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੀ ਰਿਪੋਰਟ ਮੁਤਾਬਕ ਲੰਘੀ ਦਿਨ ਤੱਕ 4108 ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ 415 ਕਿਸਾਨਾਂ ਦੇ ਚਲਾਨ ਕੱਟਣ ਦੀ ਕਾਰਵਾਈ ਕੀਤੀ ਗਈ, ਜਿਨ੍ਹਾਂ ਨੂੰ 10 ਲੱਖ 23 ਹਜ਼ਾਰ 500 ਰੁਪਏ ਦਾ ਚਲਾਨ ਕੀਤਾ ਗਿਆ ਹੈ।