ਸੰਗਰੂਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੜ੍ਹਬਾ ਦੇ ਗੁਰਦੁਆਰਾ ਸ਼ਹੀਦ ਬੈਰਸੀਆਣਾ ਸਾਹਿਬ ਵਿਖੇ ਨਵੇਂ ਉਸਾਰੇ ਦਰਬਾਰ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ 'ਚ ਸ਼ਾਮਿਲ ਹੋਣ ਮੌਕੇ ਕਿਹਾ ਕਿ ਦਿੜ੍ਹਬਾ ਇਲਾਕੇ ਦੀ ਸੰਗਤ ਨੇ ਇਕੱਠੇ ਹੋ ਕੇ ਬਹੁਤ ਹੀ ਸ਼ਾਨਦਾਰ ਤੇ ਸੁੰਦਰ ਦਰਬਾਰ ਸਾਹਿਬ ਦੀ ਉਸਾਰੀ ਕੀਤੀ ਹੈ, ਇਸ ਲਈ ਜਿੱਥੇ ਸੰਗਤ ਵਧਾਈ ਦੀ ਪਾਤਰ ਹੈ ਉੱਥੇ ਇਸ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ 'ਤੇ ਵਧਾਈ ਦੀ ਪਾਤਰ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਨੂੰ ਮੰਨਣਾ ਹਰ ਸਿੱਖ ਦਾ ਫਰਜ਼: ਲੌਂਗੋਵਾਲ
ਰਣਜੀਤ ਸਿੰਘ ਢੱਡਰੀਆ ਵਾਲਿਆਂ ਖ਼ਿਲਾਫ਼ ਆਏ ਫੈਸਲੇ ਸਬੰਧੀ ਪੁੱਛੇ ਸਵਾਲ 'ਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਿੱਖ ਧਰਮ ਦੀ ਸਰਵਉੱਚ ਸੰਸਥਾ ਹੈ। ਇਸ ਦੇ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ ਅਤੇ ਉਸ ਨੂੰ ਮੰਨਣਾ ਸਾਰੇ ਸਿੱਖਾਂ ਦਾ ਫਰਜ਼ ਹੈ।
ਇਸ ਮੌਕੇ ਭਾਈ ਲੌਂਗੋਵਾਲ ਨੇ ਕਿਹਾ ਪੂਰੀ ਦੁਨੀਆਂ 'ਚ ਇਸ ਸਮੇਂ ਕੋਰੋਨਾ ਵਾਇਰਸ ਨੇ ਲੋਕਾਂ ਦੇ ਜਨ-ਜੀਵਨ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ, ਜਿਸ ਕਰਕੇ ਮਹਾਂਮਾਰੀ ਸਬੰਧੀ ਸਰਕਾਰ ਵੱਲੋਂ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਨੂੰ ਮੰਨਣਾ ਅਤੇ ਲਾਗੂ ਕਰਨਾ ਸਾਡਾ ਫਰਜ਼ ਹੈ।
ਇਸ ਦੇ ਨਾਲ ਹੀ ਭਾਈ ਰਣਜੀਤ ਸਿੰਘ ਢੱਡਰੀਆ ਵਾਲਿਆਂ ਖ਼ਿਲਾਫ਼ ਆਏ ਫੈਸਲੇ ਸਬੰਧੀ ਪੁੱਛੇ ਸਵਾਲ 'ਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਿੱਖ ਧਰਮ ਦੀ ਸਰਵਉੱਚ ਸੰਸਥਾ ਹੈ। ਇਸ ਦੇ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ ਅਤੇ ਉਸ ਨੂੰ ਮੰਨਣਾ ਸਾਰੇ ਸਿੱਖਾਂ ਦਾ ਫਰਜ਼ ਹੈ। ਸ੍ਰੀ ਅਕਾਲ ਤਖਤ ਦੇ ਫੈਸਲੇ 'ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰਦੇ ਹੋਏ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਵਾਲਾਂ ਵਾਲੇ ਖ਼ਿਲਾਫ਼ ਜੋ ਫੈਸਲਾ ਜਾਂਚ ਕਮੇਟੀ ਵੱਲੋਂ ਦਿੱਤਾ ਗਿਆ ਹੈ, ਉਸ ਦੇ ਅਨੁਸਾਰ ਹੀ ਫੈਸਲਾ ਲਿਆ ਗਿਆ ਹੈ।