ਭਵਾਨੀਗੜ੍ਹ: ਕੋਰੋਨਾ ਦੇ ਚੱਲਦਿਆਂ ਸਰਕਾਰ ਖਿਲਾਫ਼ ਸਖ਼ਤੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਦੁਕਾਨਾਂ ਖੋਲ੍ਹਣ ਨੂੰ ਲੈਕੇ ਵੀ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜਿਸ ਨੂੰ ਲੈਕੇ ਪੁਲਿਸ ਵਲੋਂ ਵੀ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ੳਲੰਘਣਾ ਕਰਨ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਕਈ ਥਾਵਾਂ 'ਤੇ ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵੀ ਸਾਹਮਣੇ ਆ ਰਹੀਆਂ ਹਨ। ਇਸ ਨੂੰ ਲੈਕੇ ਭਵਾਨੀਗੜ੍ਹ 'ਚ ਸਬਜ਼ੀ ਵਿਕਰੇਤਾਵਾਂ ਵਲੋਂ ਪੰਜਾਬ ਪੁਲਿਸ ਦੀ ਧੱਕਾਸ਼ਾਹੀ ਖਿਲਾਫ਼ ਚੰਡੀਗੜ੍ਹ ਬਠਿੰਡਾ ਮੁੱਖ ਮਾਰਗ 'ਤੇ ਸਬਜ਼ੀ ਖਿਲਾਰ ਕੇ ਪ੍ਰਦਰਸ਼ਨ ਕੀਤਾ।
ਇਸ ਮੌਕੇ ਸਬਜ਼ੀ ਵਿਕਰੇਤਾਵਾਂ ਦਾ ਕਹਿਣਾ ਕਿ ਬੀਤੇ ਦਿਨੀਂ ਪੁਲਿਸ ਵਲੋਂ ਸਬਜ਼ੀ ਵਿਰੇਤਾਵਾਂ ਨਾਲ ਕੁੱਟਮਾਰ ਕੀਤੀ ਅਤੇ ਨਾਲ ਹੀ ਉਨ੍ਹਾਂ ਨਾਲ ਬਦਸਲੂਕੀ ਵੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਜ਼ਬਰਦਸਤੀ ਦੁਕਾਨਾਂ ਨੂੰ ਸਬਜ਼ੀ ਵਿਕਰੇਤਾਵਾਂ ਨੂੰ ਚੁੱਕਿਆ ਗਿਆ ਅਤੇ ਬਾਅਦ 'ਚ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਜਿਸ ਨੂੰ ਲੈਕੇ ਸਬਜ਼ੀ ਵਿਕਰੇਤਾਵਾਂ ਵਲੋਂ ਮੁੱਖ ਮਾਰਗ 'ਤੇ ਸਬਜ਼ੀ ਖਿਲਾਰ ਪ੍ਰਦਰਸ਼ਨ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਉਕਤ ਪੁਲਿਸ ਮੁਲਾਜ਼ਮਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ।