ਪੰਜਾਬ

punjab

ETV Bharat / state

ਆਂਗਨਵਾੜੀ ਵਰਕਰ ਯੂਨੀਅਨ ਵੱਲੋਂ ਕੱਢਿਆ ਗਿਆ ਰੋਸ ਮਾਰਚ

ਮਲੇਰਕੋਟਲਾ ਦੇ ਆਂਗਨਵਾੜੀ ਵਰਕਰ ਯੂਨੀਅਨ ਵੱਲੋਂ ਹੈਦਰਾਬਾਦ ਵਿਖੇ ਮਹਿਲਾ ਡਾਕਟਰ ਨਾਲ ਹੋਏ ਬਲਾਤਕਾਰ ਨੂੰ ਲੈ ਕੇ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬਲਾਤਕਾਰ ਕਰਨ ਵਾਲਿਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਫ਼ੋਟੋ
ਫ਼ੋਟੋ

By

Published : Dec 5, 2019, 5:14 PM IST

ਮਲੇਰਕੋਟਲਾ: ਸ਼ਹਿਰ ਦੇ ਆਂਗਨਵਾੜੀ ਵਰਕਰ ਯੂਨੀਅਨ ਵੱਲੋਂ ਹੈਦਰਾਬਾਦ ਵਿਖੇ ਮਹਿਲਾ ਡਾਕਟਰ ਨਾਲ ਹੋਏ ਜਬਰ-ਜਨਾਹ ਦੇ ਸਬੰਧ ਵਿੱਚ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਸੀ.ਡੀ.ਪੀ.ਓ ਬਲਾਕ-1 ਦੇ ਦਫ਼ਤਰ ਤੋਂ ਲੈ ਕੇ ਕਾਲਜ ਰੋਡ ਤੋਂ ਦਾਣਾ ਮੰਡੀ ਹੁੰਦਾ ਹੋਇਆ ਐੱਸ.ਡੀ.ਐੱਮ ਦਫ਼ਤਰ ਅੱਗੇ ਪੁੱਜਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਵੇਖੋ ਵੀਡੀਓ

ਆਂਗਨਵਾੜੀ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਬਲਾਤਕਾਰੀਆਂ ਖਿਲਾਫ਼ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਬਿੰਜੌਕੀ ਅਤੇ ਬਲਾਕ-1 ਦੀ ਪ੍ਰਧਾਨ ਰੁਪਿੰਦਰ ਕੌਰ ਨੇ ਕਿਹਾ ਕਿ ਅੱਜ ਦੇਸ਼ ਅੰਦਰ ਨਾ ਤਾਂ ਮਾਂ ਸੁਰੱਖਿਅਤ ਹੈ ਅਤੇ ਨਾ ਹੀ ਬੇਟੀ ਸੁਰੱਖਿਅਤ ਹੈ।

ਇਹ ਵੀ ਪੜ੍ਹੋ: ਉਨਾਊ ਮਾਮਲਾ: ਪੇਸ਼ੀ ਲਈ ਜਾ ਰਹੀ ਪੀੜਤਾ ਨੂੰ ਕੈਰੋਸੀਨ ਪਾ ਕੇ ਜ਼ਿੰਦਾ ਸਾੜਿਆ, 5 ਗ੍ਰਿਫ਼ਤਾਰ

ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੋ ਔਰਤਾਂ ਅਤੇ ਬੇਟੀਆਂ ਘਰ ਤੋਂ ਬਾਹਰ ਨਿਕਲ ਕੇ ਅਪਣੇ ਪਰਿਵਾਰ ਲਈ ਰੋਜ਼ੀ-ਰੋਟੀ ਦਾ ਪ੍ਰਬੰਧ ਕਰਦੀਆਂ ਹਨ ਜਾਂ ਕੋਈ ਨੌਕਰੀਆਂ ਕਰਦੀਆਂ ਹਨ, ਉਨ੍ਹਾਂ ਨੂੰ ਆਪਣੀ ਸੁਰੱਖਿਆ ਲਈ ਸੁਚੇਤ ਹੋਣ ਦੀ ਲੋੜ ਹੈ ਅਤੇ ਸਰਕਾਰ ਨੂੰ ਵੀ ਹਰ ਸ਼ਹਿਰ, ਕਸਬੇ ਵਿੱਚ ਔਰਤਾਂ ਤੇ ਬੇਟੀਆਂ ਦੀ ਸੁਰੱਖਿਆ ਲਈ ਹੈਲਪਲਾਈਨ ਚਾਲੂ ਕਰਨੀ ਚਾਹੀਦੀ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋ ਮੰਗ ਕੀਤੀ ਗਈ ਕਿ ਮਹਿਲਾ ਡਾਕਟਰ ਦੇ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ABOUT THE AUTHOR

...view details