ਮਲੇਰਕੋਟਲਾ: ਜਲ ਸਪਲਾਈ ਵਿਭਾਗ ਦੇ ਮਾਸਟਰ ਮੋਟੀਵੇਟਰ ਯੂਨੀਅਨ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰਦਿਆਂ ਸ਼ੁਕਰਵਾਰ ਨੂੰ 100 ਦਿਨ ਪੂਰੇ ਹੋ ਚੁੱਕੇ ਹਨ। ਰੈਗੂਲਰ ਤਨਖਾਹਾਂ ਦੇਣ ਅਤੇ ਜਲ ਸਪਲਾਈ ਵਿਭਾਗ ਦੇ ਵਿੱਚ ਮਰਜ ਕਰਨ ਦੀਆਂ ਮੰਗਾਂ ਨੂੰ ਲੈ ਕੇ ਉਹ ਮਲੇਰਕੋਟਲਾ ਦੇ ਨਾਲ ਲਗਦੇ ਪਿੰਡ ਸੰਗਾਲਾ ਦੀ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਹੁਣ ਆਰ ਪਾਰ ਦੀ ਲੜਾਈ ਲੜਨ ਦੀ ਗੱਲ ਕਹੀ ਅਤੇ ਕਿਹਾ ਕਿ ਉਹ ਜ਼ਿਮਨੀ ਚੋਣਾਂ ਵਿੱਚ ਜਾ ਕੇ ਪੰਜਾਬ ਸਰਕਾਰ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਉਹ ਜ਼ਿਮਨੀ ਚੋਣਾਂ ਵਾਲੇ ਇਲਾਕਿਆਂ ਵਿੱਚ ਘਰ-ਘਰ ਪੰਜਾਬ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਲੋਕਾਂ ਨੂੰ ਯਾਦ ਕਰਵਾਉਣਗੇ।