ਸੰਗਰੂਰ: ਧੂਰੀ ਸ਼ਹਿਰ ਦੇ ਲੋਕ ਗੰਦੇ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਲੈ ਕੇ ਵਾਰਡ ਨੰਬਰ 16 ਦੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਲੋਕਾਂ ਦਾ ਕਹਿਣਾ ਸੀ ਕਿ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪਾਣੀ ਉਨ੍ਹਾਂ ਦੇ ਘਰਾਂ ਵਿੱਚ ਵੜ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਗੰਦੇ ਪਾਣੀ 'ਤੇ ਮੱਛਰ ਹੰਦੇ ਹਨ ਜਿਨ੍ਹਾਂ ਨਾਲ ਬਿਮਾਰੀਆਂ ਦਾ ਖਤਰਾ ਵਧਦਾ ਹੈ। ਉਨ੍ਹਾਂ ਕਿਹਾ ਕਿ ਇੱਕ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਇੰਨੇ ਇਹਤਿਆਤ ਵਰਤ ਰਹੀ ਹੈ ਅਤੇ ਦੂਜੇ ਪਾਸੇ ਇਥੇ ਇੰਨੀ ਗੰਦਗੀ ਪਈ ਹੈ, ਜਿਸ ਦਾ ਕੋਈ ਹੱਲ ਨਹੀਂ ਕੀਤਾ ਜਾਂਦਾ।