ਪੰਜਾਬ

punjab

ETV Bharat / state

ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦੇ ਪ੍ਰਦਰਸ਼ਨਕਾਰੀਆਂ ਵਿੱਚ ਰੋਸ, ਕਿਹਾ- ਸਾਡੀ ਨਹੀਂ ਹੋ ਰਹੀ ਸੁਣਵਾਈ - ਬੇਰੁਜ਼ਗਾਰ ਮੁਲਾਜ਼ਮਾਂ

ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਪਿਛਲੇ ਦਸ ਦਿਨਾਂ ਤੋਂ ਪ੍ਰਦਰਸ਼ਨਕਾਰੀ (Protest in front of CM Bhagwant Mann's Sangrur residence) ਧਰਨਾ ਦੇ ਰਹੇ ਹਨ, ਪ੍ਰਦਰਸ਼ਨਕਾਰੀਆਂ ਨੂੰ ਆਸ ਸੀ ਕਿ ਮਾਨ ਸੰਗਰੂਰ ਆ ਰਹੇ ਹਨ ਤੇ ਉਹਨਾਂ ਨਾਲ ਮੁਲਾਕਾਤ ਜਰੂਰ ਕਰਨਗੇ, ਪਰ ਮੁੱਖ ਮੰਤਰੀ ਨੇ ਉਹਨਾਂ ਨਾਲ ਮੁਲਾਕਾਤ ਹੀ ਨਹੀਂ ਕੀਤੀ।

ਪ੍ਰਦਰਸ਼ਨਕਾਰੀਆਂ ਵਿੱਚ ਰੋਸ
ਪ੍ਰਦਰਸ਼ਨਕਾਰੀਆਂ ਵਿੱਚ ਰੋਸ

By

Published : Apr 9, 2022, 7:17 AM IST

ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਆਪਣੇ ਰਿਹਾਇਸ਼ ਸੰਗਰੂਰ ਵਿਖੇ ਪਹੁੰਚੇ ਜਿੱਥੇ ਪਿਛਲੇ 10 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ (Protest in front of CM Bhagwant Mann's Sangrur residence) ਅੱਗੇ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦਈਏ ਕਿ 2016 ਦੇ ਪੁਲਿਸ ਭਰਤੀ ਬੇਰੁਜ਼ਗਾਰ ਮੁਲਾਜ਼ਮਾਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਪੱਕਾ ਧਰਨਾ ਲਗਾ ਬੈਠੇ ਹੋਏ ਹਨ, ਪਰ ਭਗਵੰਤ ਮਾਨ ਜਾਂ ਉਨ੍ਹਾਂ ਦੇ ਕਿਸੇ ਨੁਮਾਇੰਦੇ ਵੱਲੋਂ ਧਰਨਾਕਾਰੀਆਂ ਨਾਲ ਕੋਈ ਵੀ ਮੁਲਾਕਾਤ ਨਹੀਂ ਕੀਤੀ ਗਈ।

ਇਹ ਵੀ ਪੜੋ:ਅਜਾਨ ਤੋਂ ਬਾਅਦ ਹੁਣ ਗੁਰਬਾਣੀ 'ਤੇ ਸਿਆਸਤ !

ਧਰਨਾਕਾਰੀਆਂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਅਸੀਂ ਮੁੱਖ ਮੰਤਰੀ ਤੋਂ ਸਿਰਫ਼ ਆਪਣਾ ਹੱਕ ਮੰਗ ਰਹੇ ਹਾਂ ਅਤੇ 10 ਦਿਨ ਹੋ ਗਏ ਹਨ ਕਿ ਅਸੀਂ ਉਨ੍ਹਾਂ ਦੇ ਸ਼ਹਿਰ ਵਿੱਚ ਉਨ੍ਹਾਂ ਦੇ ਘਰ ਅੱਗੇ ਧਰਨਾ ਦੇ ਰਹੇ ਹਾਂ, ਪਰ ਮੁੱਖ ਮੰਤਰੀ ਨੇ ਵੀ ਕੋਈ ਗੱਲ ਨਹੀਂ ਕੀਤੀ।

ਪ੍ਰਦਰਸ਼ਨਕਾਰੀਆਂ ਵਿੱਚ ਰੋਸ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਨੂੰ 2016 ਵਿੱਚ ਪੁਲਿਸ ਭਰਤੀ ਵਿੱਚ ਪੈਂਡਿੰਗ ਸੂਚੀ ਵਿੱਚ ਪਾ ਦਿੱਤਾ ਸੀ ਜਿਸ ਦਾ ਅਜੇ ਤਕ ਕੋਈ ਵੀ ਹੱਲ ਨਹੀਂ ਕੱਢਿਆ ਗਿਆ। ਉਹਨਾਂ ਨੇ ਕਿਹਾ ਕਿ ਕਰੀਬ 10 ਸਾਲਾਂ ਤੋਂ ਮੁੱਖ ਮੰਤਰੀ ਦੇ ਘਰ ਅੱਗੇ ਪੱਕੇ ਧਰਨੇ ਤੇ ਬੈਠੇ ਹਾਂ ਤੇ ਸਾਨੂੰ ਮਾਣ ਸੀ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਰਿਹਾਇਸ਼ ’ਤੇ ਪਹੁੰਚੇ ਰਹੇ ਹਨ ਤੇ ਸਾਡੇ ਨਾਲ ਮੁਲਾਕਾਤ ਵੀ ਜਰੂਰ ਕਰਨਗੇ, ਪਰ ਉਹਨਾਂ ਨੇ ਸਾਡੇ ਨਾਲ ਕੋਈ ਵੀ ਮੁਲਾਕਾਤ ਨਹੀਂ ਕੀਤੀ ਜਿਸ ਕਾਰਨ ਸਾਡੇ ਵਿੱਚ ਰੋਸ ਹੈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਨੂੰ ਅਫਸੋਸ ਹੈ ਕਿ ਅਸੀਂ ਵੋਟਾਂ ਸਮੇਂ ਇਹਨਾਂ ਦੇ ਨਾਲ-ਨਾਲ ਫਿਰਦੇ ਰਹੇ, ਪਰ ਹੁਣ ਸਰਕਾਰ ਬਣ ਜਾਣ ’ਤੇ ਇਹ ਸਾਡੀ ਸਾਰ ਵੀ ਨਹੀਂ ਲੈ ਰਹੇ ਹਨ। ਉਹਨਾਂ ਨੇ ਕਿਹਾ ਕਿ ਜੇਕਰ ਸਾਡੀ ਗੱਲ ਨਾ ਸੁਣੀ ਗਈ ਤਾਂ ਅਸੀਂ ਆਪਣਾ ਸੰਘਰਸ਼ ਹੋਰ ਵੀ ਤੇਜ ਕਰ ਦੇਵਾਂਗੇ।

ਇਹ ਵੀ ਪੜੋ:CM ਮਾਨ ਦਾ ਵੱਡਾ ਬਿਆਨ, ਕਿਹਾ- ਬਾਹਰੀ ਸੂਬਿਆਂ ਤੋਂ ਪੰਜਾਬ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕਣਕ

ABOUT THE AUTHOR

...view details