ਸੰਗਰੂਰ: ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ 2 ਦਿਨ ਦੀ ਭਾਰਤ ਫੇਰੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵਿਰੋਧ ਕੀਤਾ ਗਿਆ। ਯੂਨੀਅਨ ਵੱਲੋਂ ਹਲਕੇ ਦੇ ਖੇਤਰ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿੱਚ ਡੋਨਾਲਡ ਟਰੰਪ ਦੇ ਪੁਤਲੇ ਸਾੜ ਕੇ ਆਪਣਾ ਰੋਸ ਜ਼ਾਹਰ ਕੀਤਾ।
ਇਸ ਮੌਕੇ ਬੋਲਦਿਆਂ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਡੂਡੀਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਰ ਮੁਕਤ ਸਮਝੌਤੇ ਦਾ ਮਤਲਬ ਕਿਸਾਨਾਂ ਨੂੰ ਅਤੇ ਦੇਸ਼ ਨੂੰ ਬਰਬਾਦ ਕਰਨਾ ਹੈ, ਜਿਸ ਦੇ ਵਿਰੋਧ ਵਿੱਚ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਦੇਸ਼ ਵਿੱਚ ਰੋਸ ਮੁਜ਼ਾਹਰੇ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਡੋਨਾਲਡ ਟਰੰਪ ਦੀ ਫੇਰੀ ਦੌਰਾਨ ਝੁੱਗੀਆਂ ਅਤੇ ਗਰੀਬਾਂ ਨੂੰ ਲੁਕਾਉਣ ਲਈ ਲੰਮੀਆਂ-ਲੰਮੀਆਂ ਕੰਧਾਂ ਕੱਢੀਆਂ ਜਾ ਰਹੀਆਂ ਹਨ।